ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਮੁਖੀ ਐਤਾਨੀਓ ਗੁਤੇਰਸ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਨੂੰ ਕਸ਼ਮੀਰ ਮੁੱਦੇ ਦੇ ਸ਼ਾਂਤਮਈ ਹੱਲ ਲਈ ਸੰਯੁਕਤ ਰਾਸ਼ਟਰ ਦੇ ਚਾਰਟਰ ਤਹਿਤ ਮਨੁੱਖੀ ਅਧਿਕਾਰਾਂ ਨੂੰ ਆਦਰ ਦੇਣਾ ਚਾਹੀਦਾ ਹੈ।
ਗੁਤੇਰਸ ਦਾ ਕਹਿਣਾ ਹੈ ਕਿ ਸ਼ਿਮਲਾ ਸਮਝੌਤੇ ਤਹਿਤ ਤੀਸਰੇ ਪੱਖ ਦੀ ਵਿਚੋਲਗੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਗੁਤੇਰਸ ਦੇ ਮੀਤ ਬੁਲਾਰੇ ਫਰਹਾਨ ਹੱਕ ਨੇ ਕਿਹਾ ਕਿ ਕਸ਼ਮੀਰ ’ਤੇ ਸਾਡੀ ਸਥਿਤੀ ਬਦਲੀ ਨਹੀਂ ਹੈ।
ਸੰਯੁਕਤ ਰਾਸ਼ਟਰ ਦੀ ਸਥਿਤੀ ਇਸ ਦੇ ਚਾਰਟਰ ਤੇ ਸੁਰੱਖਿਆ ਪ੍ਰੀਸ਼ਦ ਦੀਆਂ ਤਜਵੀਜ਼ਾਂ ਨਾਲ ਬੱਝੀ ਹੈ।




