ਕੋਲਕਾਤਾ : ਪੱਛਮੀ ਬੰਗਾਲ ਦੇ ਸਾਬਕਾ ਮੁੱਖ ਮੰਤਰੀ ਬੁੱਧਾਦੇਵ ਭੱਟਾਚਾਰੀਆ (80) ਦਾ ਇੱਥੇ ਘਰ ਵਿਚ ਦੇਹਾਂਤ ਹੋ ਗਿਆ। ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਮੁਹੰਮਦ ਸਲੀਮ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੱਟਾਚਾਰੀਆ ਵੱਡੀ ਉਮਰ ਨਾਲ ਜੁੜੀਆਂ ਬਿਮਾਰੀਆਂ ਨਾਲ ਪੀੜਤ ਸਨ। ਉਹ 2000 ਤੋਂ 2011 ਤੱਕ ਸੂਬੇ ਦੇ ਮੁੱਖ ਮੰਤਰੀ ਰਹੇ।





