ਨਾਗਰਿਕਾਂ ਦੀ ਸੁਰੱਖਿਆ ਪਹਿਲੀ ਤਰਜੀਹ : ਯੂਨਸ

0
191

ਢਾਕਾ : ਮੁਹੰਮਦ ਯੂਨਸ ਨੇ ਬੰਗਲਾਦੇਸ਼ ਨੂੰ ਇਕ ਅਜਿਹੀ ਸਰਕਾਰ ਦੇਣ ਦਾ ਵਾਅਦਾ ਕੀਤਾ ਹੈ, ਜੋ ਆਪਣੇ ਨਾਗਰਿਕਾਂ ਦੀ ਸੁਰੱਖਿਆ ਦਾ ਭਰੋਸਾ ਦਿੰਦੀ ਹੈ। ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ, ਜਿਹੜੇ ਉਲੰਪਿਕ ਖੇਡਾਂ ਦੇਖਣ ਗਏ ਹੋਏ ਸਨ, ਦੇ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕਣ ਲਈ ਦੇਸ਼ ਪਰਤਣ ਵੇਲੇ ਹਵਾਈ ਅੱਡੇ ’ਤੇ ਸੈਨਾ ਮੁਖੀ ਜਨਰਲ ਵਕਰ-ਉਜ਼-ਜ਼ਮਾਂ, ਸੀਨੀਅਰ ਅਧਿਕਾਰੀਆਂ, ਵਿਦਿਆਰਥੀ ਨੇਤਾਵਾਂ ਅਤੇ ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਸਵਾਗਤ ਕੀਤਾ। ਹਵਾਈ ਅੱਡੇ ’ਤੇ ਇਕ ਭਾਵੁਕ ਪ੍ਰੈੱਸ ਕਾਨਫਰੰਸ ’ਚ ਯੂਨਸ ਨੇ ਦੇਸ਼ ਛੱਡ ਗਈ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਖਿਲਾਫ ਅੰਦੋਲਨ ਨੂੰ ਸਫਲ ਬਣਾਉਣ ਵਾਲੇ ਨੌਜਵਾਨਾਂ ਦਾ ਧੰਨਵਾਦ ਕੀਤਾ। ਉਨ੍ਹਾ ਕਿਹਾ-ਸਾਨੂੰ ਦੂਜੀ ਵਾਰ ਆਜ਼ਾਦੀ ਮਿਲੀ ਹੈ। ਅਸੀਂ ਇਸ ਆਜ਼ਾਦੀ ਦੀ ਰਾਖੀ ਕਰਨੀ ਹੈ। ਰਾਸ਼ਟਰ ਹੁਣ ਤੁਹਾਡੇ ਹੱਥਾਂ ’ਚ ਹੈ। ਹੁਣ ਤੁਹਾਨੂੰ ਇਸ ਨੂੰ ਆਪਣੀਆਂ ਇੱਛਾਵਾਂ ਅਨੁਸਾਰ ਦੁਬਾਰਾ ਬਣਾਉਣਾ ਹੋਵੇਗਾ।

LEAVE A REPLY

Please enter your comment!
Please enter your name here