14 C
Jalandhar
Monday, December 23, 2024
spot_img

‘ਹਰ ਸ਼ੁੱਕਰਵਾਰ, ਡੇਂਗੂ ਉੱਤੇ ਵਾਰ’ ਮੁਹਿੰਮ ਦਾ ਆਗਾਜ਼

ਚੰਡੀਗੜ੍ਹ (ਗੁਰਜੀਤ ਬਿੱਲਾ)-ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ‘ਹਰ ਸ਼ੁੱਕਰਵਾਰ, ਡੇਂਗੂ ਉੱਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਕੀਤੀ¢ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਡੇਂਗੂ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਹੋਰ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਵਚਨਬੱਧ ਹੈ ਜਿਸ ਤਹਿਤ ਇਹ ਮੁਹਿੰਮ ਚਲਾਈ ਗਈ ਹੈ¢ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮਈ ਮਹੀਨੇ ਤੋਂ ਬ੍ਰੀਡਿੰਗ ਚੈਕਿੰਗ ਸਬੰਧੀ ਬਾਕਾਇਦਾ ਮੁਹਿੰਮ ਵਿੱਢੀ ਹੋਈ ਹੈ, ਜਿਸ ਤਹਿਤ ਮਈ ਅਤੇ ਜੂਨ ਮਹੀਨੇ ਵਿੱਚ 300 ਬ੍ਰੀਡਿੰਗ ਚੈੱਕਰ ਭਰਤੀ ਕੀਤੇ ਗਏ ਸਨ, ਜਿਨ੍ਹਾਂ ਦੀ ਗਿਣਤੀ ਜੁਲਾਈ ਮਹੀਨੇ ਵਿੱਚ ਵਧਾ ਕੇ 1200 ਕਰ ਦਿੱਤੀ ਗਏ ਹੈ¢ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਇਹ ਜਨ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ¢ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਂਗੂ ਦੇ ਮੁਕੰਮਲ ਖ਼ਾਤਮੇ ਲਈ ਸੂਬੇ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਸਥਾਨਕ ਸਰਕਾਰਾਂ, ਪੇਂਡੂ ਵਿਭਾਗ, ਸਿੱਖਿਆ ਅਤੇ ਹੋਰਨਾਂ ਵਿਭਾਗਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ¢ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਇਹ ਮੁਹਿੰਮ ਮੱਛਰਾਂ ਦੇ ਮੁਕੰਮਲ ਖ਼ਾਤਮੇ ‘ਤੇ ਕੇਂਦਰਤ ਹੋਣੀ ਚਾਹੀਦੀ ਹੈ¢ਉਨ੍ਹਾਂ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦਾ ਸੱਦਾ ਦਿੰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਰੋਕਣ ਸਬੰਧੀ ਇਸ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ ‘ਤੇ ਕਦਮ ਚੁੱਕੇ ਜਾ ਰਹੇ ਹਨ¢ ਉਨ੍ਹਾਂ ਨੇ ਸਿਹਤ ਵਿਭਾਗ ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫÏਗਿੰਗ ਗਤੀਵਿਧੀਆਂ ਨੂੰ ਤੇਜ਼ ਕਰਨ ਵਾਸਤੇ ਪੁਖ਼ਤਾ ਪ੍ਰਬੰਧ ਕਰਨ ਦੇ ਨਾਲ-ਨਾਲ ਮੱਛਰਾਂ ਦੇ ਲਾਰਵੇ ਦੀ ਜਾਂਚ ਲਈ ਵੱਧ ਤੋਂ ਵੱਧ ਕਰਮਚਾਰੀਆਂ ਨੂੰ ਕੰਮ ਵਿੱਚ ਲਗਾਉਣ ਲਈ ਕਿਹਾ¢

Related Articles

LEAVE A REPLY

Please enter your comment!
Please enter your name here

Latest Articles