ਬੰਗਲਾਦੇਸ਼ ਸਰਕਾਰ ਨਾਲ ਮਿਲ ਕੇ ਚੱਲਾਂਗੇ : ਚੀਨ

0
167

ਢਾਕਾ : ਚੀਨ ਅਤੇ ਬੰਗਲਾਦੇਸ਼ ਦਰਮਿਆਨ ‘ਲੰਮੀ ਅਤੇ ਡੂੰਘੀ’ ਦੋਸਤੀ ਹੋਣ ਦਾ ਹਵਾਲਾ ਦਿੰਦੇ ਹੋਏ ਬੀਜਿੰਗ ਨੇ ਸ਼ੁੱਕਰਵਾਰ ਕਿਹਾ ਕਿ ਉਹ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸੰਬੰਧਾਂ ਨੂੰ ਉਤਸ਼ਾਹਤ ਕਰਨ ਲਈ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨਾਲ ਕੰਮ ਕਰਨ ਲਈ ਤਿਆਰ ਹੈ | ਚੀਨ ਦੇ ਵਿਦੇਸ਼ ਮੰਤਰਾਲਾ ਦੇ ਬੁਲਾਰੇ ਨੇ ਕਿਹਾ ਕਿ ਚੀਨ ਦੂਜੇ ਦੇਸ਼ਾਂ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਨਾ ਦੇਣ ਦੇ ਸਿਧਾਂਤ ਦੀ ਸਖਤੀ ਨਾਲ ਪਾਲਣਾ ਕਰਦਾ ਹੈ | ਬੁਲਾਰੇ ਨੇ ਕਿਹਾ ਕਿ ਅਸੀਂ ਬੰਗਲਾਦੇਸ਼ ਦੀ ਆਜ਼ਾਦੀ, ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਅਤੇ ਬੰਗਲਾਦੇਸ਼ੀਆਂ ਦੁਆਰਾ ਸੁਤੰਤਰ ਤੌਰ ‘ਤੇ ਚੁਣੇ ਗਏ ਵਿਕਾਸ ਦੇ ਰਾਹ ਦਾ ਸਨਮਾਨ ਕਰਦੇ ਹਾਂ | ਬੰਗਲਾਦੇਸ਼ ‘ਚ ਵੀਰਵਾਰ ਰਾਤ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਨੇ ਅੰਤਰਮ ਸਰਕਾਰ ਦੇ ਮੁੱਖ ਸਲਾਹਕਾਰ ਵਜੋਂ ਸਹੁੰ ਚੁੱਕੀ | ਇਸ ਤੋਂ ਪਹਿਲਾਂ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਸ਼ੇਖ ਹਸੀਨਾ ਦੇ ਅਸਤੀਫੇ ਤੋਂ ਬਾਅਦ ਮੰਗਲਵਾਰ ਸੰਸਦ ਭੰਗ ਕਰ ਦਿੱਤੀ ਸੀ |

LEAVE A REPLY

Please enter your comment!
Please enter your name here