ਨਵੀਂ ਦਿੱਲੀ : ਲੋਕ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸ਼ੁੱਕਰਵਾਰ ਕਿਹਾ ਕਿ ਸਰਕਾਰ ਰੂਸੀ ਫੌਜ ‘ਚ ਭਰਤੀ 69 ਭਾਰਤੀਆਂ ਦੀ ਵਾਪਸੀ ਦੀ ਉਡੀਕ ਕਰ ਰਹੀ ਹੈ | ਸਰਕਾਰ ਨੇ ਭਾਰਤੀ ਨਾਗਰਿਕਾਂ ਦੀ ਰੂਸੀ ਫੌਜ ‘ਚ ਭਰਤੀ ਸਮੇਤ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ‘ਚ ਨਾਗਰਿਕਾਂ ਦੀ ਸਾਈਬਰ ਅਪਰਾਧ ਤਸਕਰੀ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਲਿਆ ਹੈ |
ਕਈ ਮਾਮਲਿਆਂ ‘ਚ ਇਹ ਸੰਕੇਤ ਮਿਲੇ ਹਨ ਕਿ ਭਾਰਤੀ ਨਾਗਰਿਕਾਂ ਨੂੰ ਰੂਸੀ ਫੌਜ ‘ਚ ਭਰਤੀ ਲਈ ਗੁੰਮਰਾਹ ਕੀਤਾ ਗਿਆ ਸੀ | ਰੂਸੀ ਫੌਜ ‘ਚ ਭਾਰਤੀ ਨਾਗਰਿਕਾਂ ਦੇ ਭਰਤੀ ਹੋਣ ਦੇ 91 ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਵਿੱਚੋਂ ਅੱਠ ਦੀ ਮੌਤ ਹੋ ਗਈ ਹੈ, 14 ਨੂੰ ਛੁੱਟੀ ਦੇ ਦਿੱਤੀ ਗਈ ਹੈ ਜਾਂ ਵਾਪਸ ਭੇਜ ਦਿੱਤਾ ਗਿਆ ਹੈ ਅਤੇ 69 ਨਾਗਰਿਕਾਂ ਦੀ ਵਾਪਸੀ ਦੀ ਉਡੀਕ ਹੈ |