ਚੰਡੀਗੜ੍ਹ (ਗੁਰਜੀਤ ਬਿੱਲਾ, ਕਿ੍ਸ਼ਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਮਗਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ¢ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਵਾਰ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਮਗੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ¢ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨÏਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕÏਮੀ ਤੇ ਕÏਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ¢
ਸੈਣੀ ਵੱਲੋਂ ਮਨੂੰ ਤੇ ਸਰਬਜੋਤ ਦੀ ਪ੍ਰਸੰਸਾ
ਚੰਡੀਗੜ੍ਹ (ਕ੍ਰਿਸ਼ਨ ਗਰਗ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਆਵਾਸ ‘ਤੇ ਮਨੂੰ ਭਾਕਰ ਅਤੇ ਸਰਬਜੋਤ ਸਿੰਘ ਨੇ ਮੁਲਾਕਾਤ ਕੀਤੀ¢ਮੁੱਖ ਮੰਤਰੀ ਨੇ ਦੋਵਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਵੀ ਉਚ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਦÏਰਾਨ ਸਰਬਜੋਤ ਸਿੰਘ ਅਤੇ ਮਨੂੰ ਭਾਕਰ ਦੇ ਨਾਲ ਉਨ੍ਹਾਂ ਦੇ ਮਾਤਾ-ਪਿਤਾ ਅਤੇ ਕੋਚ ਵੀ ਮÏਜੂਦ ਰਹੇ¢ਮੁੱਖ ਮੰਤਰੀ ਨੇ ਕਿਹਾ ਕਿ ਕÏਮੀ ਅਤੇ ਕÏਮਾਂਤਰੀ ਪੱਧਰ ‘ਤੇ ਹਮੇਸ਼ਾ ਹਰਿਆਣਾ ਦੇ ਖਿਡਾਰੀਆਂ ਨੇ ਰਾਜ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ¢ਹਰਿਆਣਾ ਦੇ ਖਿਡਾਰੀਆਂ ਦੀਆਂ ਉਪਲਬਧੀਆਂ ‘ਤੇ ਸਾਨੂੰ ਬਹੁਤ ਮਾਣ ਹੈ¢ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਚ ਖੇਡ ਅਤੇ ਖਿਡਾਰੀਆਂ ਨੂੰ ਸਹਿਯੋਗ ਦੇਣ ਲਈ ਮÏਜੂਦਾ ਸੂਬਾ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਹੈ¢