25.4 C
Jalandhar
Saturday, October 19, 2024
spot_img

ਸੰਸਥਾਵਾਂ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਦੀ ਲੋੜ : ਚੀਫ ਜਸਟਿਸ

ਚੰਡੀਗੜ੍ਹ : ਭਾਰਤ ਦੇ ਚੀਫ ਜਸਟਿਸ ਡੀ ਵਾਈ ਚੰਦਰਚੂੜ ਨੇ ਸ਼ਨੀਵਾਰ ਕਿਹਾ ਕਿ ਪੀ ਜੀ ਆਈ ਚੰਡੀਗੜ੍ਹ ਵਿਚ ਵਧਦੀ ਮਰੀਜ਼ਾਂ ਦੀ ਗਿਣਤੀ ਇਸ ਸੰਸਥਾਨ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾ ਕਿਹਾ ਕਿ ਲੋਕਾਂ ਨੂੰ ਪਤਾ ਹੈ ਕਿ ਇਥੇ ਚੰਗਾ ਇਲਾਜ ਮਿਲੇਗਾ, ਜਿਸ ਕਰਕੇ ਉਹ ਪੀ ਜੀ ਆਈ ਦਾ ਰੁਖ ਕਰਦੇ ਹਨ। ਠੀਕ ਇਸੇ ਤਰ੍ਹਾਂ ਭਾਰਤੀ ਨਿਆਂ ਪ੍ਰਣਾਲੀ ਉੱਤੇ ਵੀ ਲੋਕਾਂ ਦਾ ਵਿਸ਼ਵਾਸ ਹੈ, ਜਿਸ ਕਰਕੇ ਕੇਸਾਂ ਦੀ ਗਿਣਤੀ ਵਧ ਰਹੀ ਹੈ।
ਉਨ੍ਹਾ ਕਿਹਾ ਕਿ ਅਜਿਹੀਆਂ ਸੰਸਥਾਵਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਚੀਫ ਜਸਟਿਸ ਚੰਦਰਚੂੜ ਪੀ ਜੀ ਆਈ ਦੇ 37ਵੇਂ ਕਾਨਵੋਕੇਸ਼ਨ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਮਗਰੋਂ ਉਹ ‘ਦਿ ਲੀਡਰਸ਼ਿਪ ਆਫ ਟੈਕਨਾਲੋਜੀ ਇਨ ਇੰਡੀਅਨ ਕੋਰਟ’ ਵਿਸ਼ੇ ’ਤੇ ਕੌਮੀ ਸਮਾਗਮ ਵਿਚ ਵੀ ਸ਼ਾਮਲ ਹੋਏ।
ਚੀਫ ਜਸਟਿਸ ਨੇ ਕਿਹਾ ਕਿ ਅਦਾਲਤੀ ਫੈਸਲੇ ਅੰਗਰੇਜ਼ੀ ਵਿਚ ਹੁੰਦੇ ਹਨ ਤੇ ਕਈ ਵਾਰ ਆਮ ਆਦਮੀ ਇਸ ਭਾਸ਼ਾ ਨੂੰ ਸਮਝ ਨਹੀਂ ਪਾਉਂਦਾ। ਉਨ੍ਹਾ ਕਿਹਾ ਕਿ ਆਮ ਆਦਮੀ ਵੀ ਨਿਆਂ ਦੀ ਭਾਸ਼ਾ ਨੂੰ ਸਮਝ ਸਕੇ, ਇਸ ਲਈ ਫੈਸਲਿਆਂ ਦਾ ਵੱਖ-ਵੱਖ ਭਾਸ਼ਾਵਾਂ ’ਚ ਅਨੁਵਾਦ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਹੁਣ ਤੱਕ 22 ਹਜ਼ਾਰ ਫੈਸਲਿਆਂ ਦਾ ਪੰਜਾਬੀ ਤੇ 30 ਹਜ਼ਾਰ ਫੈਸਲਿਆਂ ਦਾ ਹਿੰਦੀ ਵਿਚ ਅਨੁਵਾਦ ਕੀਤਾ ਜਾ ਚੁੱਕਾ ਹੈ। ਅਨੁਵਾਦ ਦੇ ਅਮਲ ਲਈ ਆਰਟੀਫਿਸ਼ਲ ਇੰਟੈਲੀਜੈਂਸ ( ਬਣਾਉਟੀ ਬੌਧਿਕਤਾ) ਦੀ ਮਦਦ ਲਈ ਜਾ ਰਹੀ ਹੈ। ਉਨ੍ਹਾ ਪੀ ਜੀ ਆਈ ਵਿਚ ਡਿਗਰੀ ਲੈਣ ਵਾਲੇ ਡਾਕਟਰਾਂ ਨੂੰ ਕਿਹਾ ਕਿ ਸਿਰਫ ਡਿਗਰੀ ਲੈਣਾ ਕੋਈ ਵੱਡੀ ਗੱਲ ਨਹੀਂ, ਮਰੀਜ਼ ਨਾਲ ਜਜ਼ਬਾਤੀ ਰਿਸ਼ਤਾ ਵੀ ਜ਼ਰੂਰੀ ਹੈ। ਉਨ੍ਹਾ ਫਿਲਮ ‘ਮੁੰਨਾ ਭਾਈ ਐੱਮ ਬੀ ਬੀ ਐੱਸ’ ਦੀ ਮਿਸਾਲ ਦਿੰਦਿਆਂ ਕਿਹਾ ਕਿ ‘ਜਾਦੂ ਦੀ ਜੱਫੀ’ ਨਾਲ ਮਰੀਜ਼ ਠੀਕ ਹੋ ਜਾਂਦੇ ਹਨ।

Related Articles

LEAVE A REPLY

Please enter your comment!
Please enter your name here

Latest Articles