ਨਵੀਂ ਦਿੱਲੀ : ਕਾਂਗਰਸ ਨੇ ਮੰਗਲਵਾਰ ਐਲਾਨਿਆ ਕਿ ਹਿੰਡਨਬਰਗ ਰਿਪੋਰਟ ਵਿਚ ਲਾਏ ਗਏ ਦੋਸ਼ਾਂ ਤੋਂ ਬਾਅਦ ਸੇਬੀ (ਸਕਿਉਰਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ) ਦੀ ਮੁਖੀ ਮਾਧਵੀ ਪੁਰੀ ਬੁੱਚ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਉਹ 22 ਅਗਸਤ ਨੂੰ ਰਾਜਾਂ ਵਿਚ ਈ ਡੀ ਦਫਤਰਾਂ ਅੱਗੇ ਦੇਸ਼-ਵਿਆਪੀ ਪ੍ਰੋਟੈੱਸਟ ਕਰੇਗੀ। ਪਾਰਟੀ ਨੇ ਹਿੰਡਨਬਰਗ ਰਿਪੋਰਟ ਵਿਚ ਅਡਾਨੀ ਸਮੂਹ ਖਿਲਾਫ ਲਾਏ ਗਏ ਦੋਸ਼ਾਂ ਦੀ ਸਾਂਝੀ ਸੰਸਦੀ ਕਮੇਟੀ ਤੋਂ ਜਾਂਚ ਕਰਾਉਣ ਦੀ ਮੰਗ ਵੀ ਕੀਤੀ ਹੈ।