ਹਸੀਨਾ ’ਤੇ ਕਰਿਆਨਾ ਫਰੋਸ਼ ਦੀ ਹੱਤਿਆ ਦਾ ਕੇਸ ਦਰਜ

0
186

ਢਾਕਾ : ਬੰਗਲਾਦੇਸ਼ ਦੀ ਬਰਖਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਨਾਂ ਖਿਲਾਫ ਪਿਛਲੇ ਮਹੀਨੇ ਹੋਈਆਂ ਹਿੰਸਕ ਝੜਪਾਂ ਮੌਕੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਨੂੰ ਲੈ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਕਰਿਆਨਾ ਦੁਕਾਨ ਮਾਲਕ ਅਬੂ ਸਈਦ ਦੇ ਨਜ਼ਦੀਕੀ ਨੇ ਦਰਜ ਕਰਵਾਇਆ ਹੈ, ਜਿਸ ਦੀ ਮੁਹੰਮਦਪੁਰ ਵਿਚ ਕੱਢੇ ਗਏ ਜਲੂਸ ਦੌਰਾਨ ਪੁਲਸ ਦੀ ਗੋਲੀਬਾਰੀ ਵਿਚ ਮੌਤ ਹੋ ਗਈ ਸੀ। ਇਸ ਕੇਸ ਵਿਚ ਅਵਾਮੀ ਲੀਗ ਦੇ ਜਨਰਲ ਸਕੱਤਰ ਓਬੇਦੂਲ ਕਾਦਰ, ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਂ ਖਾਨ ਕਮਾਲ ਅਤੇ ਸਾਬਕਾ ਪੁਲਸ ਇੰਸਪੈਕਟਰ ਜਨਰਲ ਚੌਧਰੀ ਅਬਦੁੱਲਾ ਅਲ ਮਾਮੂਨ ਦਾ ਨਾਂਅ ਵੀ ਸ਼ਾਮਲ ਹੈ। ਰਿਪੋਰਟ ਅਨੁਸਾਰ ਇਨ੍ਹਾਂ ਤੋਂ ਇਲਾਵਾ ਪੁਲਸ ਦੇ ਕਈ ਉੱਚ ਅਧਿਕਾਰੀ ਅਤੇ ਸਰਕਾਰੀ ਅਧਿਕਾਰੀ ਮਾਮਲੇ ਵਿਚ ਮੁਲਜ਼ਮ ਬਣਾਏ ਗਏ ਹਨ।

LEAVE A REPLY

Please enter your comment!
Please enter your name here