22.5 C
Jalandhar
Tuesday, October 8, 2024
spot_img

ਡੇਰਾ ਮੁਖੀ ਫਿਰ 21 ਦਿਨਾਂ ਲਈ ਜੇਲ੍ਹੋਂ ਬਾਹਰ

ਚੰਡੀਗੜ੍ਹ : ਸੁਨਾਰੀਆ ਜੇਲ੍ਹ ਵਿਚ ਬੰਦ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਇਸ ਸਮੇਂ ਦੌਰਾਨ ਰਾਮ ਰਹੀਮ ਯੂ ਪੀ ਦੇ ਬਾਗਪਤ ’ਚ ਬਰਨਾਵਾ ਸਥਿਤ ਡੇਰਾ ਆਸ਼ਰਮ ’ਚ ਰਹੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਵਿਰੁੱਧ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਟੀਸ਼ਨ ਦਾ ਨਿਪਟਾਰਾ ਕਰਨ ਤੋਂ ਕੁਝ ਦਿਨ ਬਾਅਦ ਹੀ ਡੇਰਾ ਮੁਖੀ ਨੂੰ ਫਰਲੋ ਦੇਣ ਦਾ ਫੈਸਲਾ ਕੀਤਾ ਗਿਆ। ਹਾਈ ਕੋਰਟ ਨੇ 9 ਅਗਸਤ ਨੂੰ ਕਿਹਾ ਸੀ ਕਿ ਡੇਰਾ ਮੁਖੀ ਦੀ ਆਰਜ਼ੀ ਰਿਹਾਈ ਦੀ ਪਟੀਸ਼ਨ ’ਤੇ ਸਮਰੱਥ ਅਧਿਕਾਰੀ ਵੱਲੋਂ ਬਿਨਾਂ ਕਿਸੇ ਪੱਖਪਾਤ ਦੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਜੂਨ ਮਹੀਨੇ ਦੌਰਾਨ ਡੇਰਾ ਮੁਖੀ ਨੇ ਹਾਈ ਕੋਰਟ ਦਾ ਰੁਖ ਕਰਦਿਆਂ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ 29 ਫਰਵਰੀ ਨੂੰ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਹਦਾਇਤ ਕੀਤੀ ਸੀ ਕਿ ਡੇਰਾ ਮੁਖੀ ਨੂੰ ਉਸ ਦੀ ਇਜਾਜ਼ਤ ਤੋਂ ਬਿਨਾਂ ਹੋਰ ਪੈਰੋਲ ਨਾ ਦਿੱਤੀ ਜਾਵੇ। ਡੇਰਾ ਮੁਖੀ ਨੂੰ 19 ਜਨਵਰੀ ਨੂੰ 50 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ। ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ।
ਬਰਨਾਵਾ ਆਸ਼ਰਮ ਪਹੁੰਚਣ ਸਮੇਂ ਹਨੀਪ੍ਰੀਤ ਅਤੇ ਪਰਵਾਰਕ ਮੈਂਬਰ ਵੀ ਬਾਬੇ ਦੇ ਨਾਲ ਸਨ। ਡੇਰਾ ਮੁਖੀ ਸਵੇਰੇ 6.40 ਵਜੇ ਹਰਿਆਣਾ ਪੁਲਸ ਦੀ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਰਵਾਨਾ ਹੋਇਆ। ਡੇਰਾ ਮੁਖੀ ਚਿੱਟੇ ਰੰਗ ਦੀਆਂ ਚਾਰ ਫਾਰਚੂਨਰ ਗੱਡੀਆਂ ਵਿੱਚੋਂ ਇੱਕ ’ਚ ਸੀ। ਜਿਵੇਂ ਹੀ ਉਹ ਆਸ਼ਰਮ ਅੰਦਰ ਦਾਖਲ ਹੋਇਆ ਤਾਂ ਮੁੱਖ ਗੇਟ ਬੰਦ ਕਰ ਦਿੱਤਾ ਗਿਆ। ਸ਼ਰਧਾਲੂਆਂ ਦੇ ਆਸ਼ਰਮ ਵਿਚ ਦਾਖਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ।

Related Articles

LEAVE A REPLY

Please enter your comment!
Please enter your name here

Latest Articles