9.2 C
Jalandhar
Sunday, December 22, 2024
spot_img

ਰਾਘਵ ਚੱਢਾ ਨੇ ‘ਗੁਰਦੁਆਰਾ ਸਰਕਟ ਟ੍ਰੇਨ’ ਨਾ ਚੱਲਣ ਦਾ ਮੁੱਦਾ ਚੁੱੱਕਿਆ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕੇਂਦਰੀ ਰੇਲਵੇ ਮੰਤਰੀ ਨੂੰ ਸਵਾਲ ਕੀਤਾ ਕਿ ਇੱਕ ਸਾਲ ਪਹਿਲਾਂ ਐਲਾਨ ਹੋ ਚੁੱਕਿਆ ‘ਗੁਰਦੁਆਰਾ ਸਰਕਟ ਟ੍ਰੇਨ’ ਪ੍ਰੋਜੈਕਟ ਹਾਲੇ ਤੱਕ ਸ਼ੁਰੂ ਕਿਉਂ ਨਹੀਂ ਹੋਇਆ | ਉਹਨਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਾਉਣ ਵਾਲੀ ਟ੍ਰੇਨ ਅਜੇ ਵੀ ਹਕੀਕਤ ਨਹੀਂ ਬਣੀ |
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੇਸ਼ ਵਿੱਚ ਇੱਕ ‘ਗੁਰਦੁਆਰਾ ਸਰਕਟ ਟ੍ਰੇਨ’ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ, ਜਿਸ ਨਾਲ ਸਿੱਖ ਧਰਮ ਦੇ ਤਖ਼ਤਾਂ, ਸ੍ਰੀ ਅਕਾਲ ਤਖ਼ਤ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ, ਹਜ਼ੂਰ ਸਾਹਿਬ ਅਤੇ ਗੁਰਦੁਆਰਾ ਪਟਨਾ ਸਾਹਿਬ ਨੂੰ ਜੋੜਿਆ ਜਾਣਾ ਸੀ |
ਕੇਂਦਰ ਸਰਕਾਰ ਨੂੰ ਸਤੰਬਰ 2021 ਵਿੱਚ ‘ਗੁਰਦੁਆਰਾ ਸਰਕਟ ਟ੍ਰੇਨ’ ਦਾ ਐਲਾਨ ਯਾਦ ਕਰਾਉਂਦਿਆਂ ਰਾਘਵ ਚੱਢਾ ਨੇ ਕਿਹਾ ਕਿ ਸਿੱਖ ਸੰਗਤ ਨੇ ਸਰਕਾਰ ਦੀ ਇਸ ਯੋਜਨਾ ਦਾ ਸਵਾਗਤ ਕੀਤਾ ਸੀ ਅਤੇ ਉਹਨਾਂ ਨੂੰ ਇਸ ਪ੍ਰੋਜੈਕਟ ਤੋਂ ਕਾਫੀ ਉਮੀਦਾਂ ਸਨ, ਪਰ ਦੁੱਖ ਦੀ ਗੱਲ ਹੈ ਕਿ ਹੁਣ ਪਤਾ ਕਰਨ ‘ਤੇ ਇਹ ਸਾਹਮਣੇ ਆਇਆ ਹੈ ਕਿ ਪਿਛਲੇ ਸਾਲ ਐਲਾਨ ਤੋਂ ਬਾਅਦ ਇਸ ਪ੍ਰੋਜੈਕਟ ‘ਤੇ ਕੋਈ ਕੰਮ ਨਹੀਂ ਕੀਤਾ ਗਿਆ ਅਤੇ ਨਾ ਹੀ ਇਸ ਯੋਜਨਾ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੋਈ ਰੂਪ-ਰੇਖਾ ਤਿਆਰ ਕੀਤੀ ਗਈ ਹੈ | ਆਪ ਸਾਂਸਦ ਨੇ ਭਾਜਪਾ ਸਰਕਾਰ ਦਾ ਧਿਆਨ ਸਿੱਖ ਸੰਗਤ ਦੀਆਂ ਭਾਵਨਾਵਾਂ ਤੇ ਉਮੀਦਾਂ ਵੱਲ ਦਿਵਾਉਂਦੇ ਹੋਏ ਅੱਜ ਰਾਜ ਸਭਾ ‘ਚ ਕੇਂਦਰੀ ਮੰਤਰੀ ਨੂੰ ਪੁੱਛਿਆ ਕਿ ਉਹ ਸਿੱਖ ਸ਼ਰਧਾਲੂਆਂ ਨੂੰ ਦੱਸਣ ਕਿ ਇਸ ਐਲਾਨ ਨੂੰ ਹਕੀਕਤ ਬਣਾਉਣ ਲਈ ਹੁਣ ਤੱਕ ਕਿੰਨਾ ਕੰਮ ਕੀਤਾ ਗਿਆ ਹੈ ਅਤੇ ਕਦੋਂ ਤੱਕ ਇਹ ਪ੍ਰੋਜੈਕਟ ਪੂਰਾ ਹੋਵੇਗਾ | ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਗੁਰੂ ਕਿ੍ਪਾ ਰੇਲ ਗੱਡੀ ਚਲਾਉਣ ਬਾਰੇ ਸੰਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ ਇਸ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾ ਦੱਸਿਆ ਕਿ ਸਰਕਾਰ ਨੇ ਭਾਰਤੀ ਸੰਸਕਿ੍ਤੀ ਨਾਲ ਸੰਬੰਧਤ ਵੱਖ-ਵੱਖ ਪਹਿਲੂਆਂ ਨੂੰ ਦਰਸਾਉਣ ਲਈ ਭਾਰਤ ਗੌਰਵ ਟਰੇਨ ਸ਼ੁਰੂ ਕੀਤੀ ਹੈ ਅਤੇ ਇਸ ਤਹਿਤ ਰਾਮਾਇਣ ਸਰਕਟ ਪਹਿਲੀ ਰੇਲ ਗੱਡੀ ਹੈ, ਜਿਸ ਨੂੰ ਬਹੁਤ ਵਧੀਆ ਹੁੰਗਾਰਾ ਮਿਲਿਆ ਹੈ | ਇਸੇ ਲੜੀ ਵਿਚ ਦਿਵਿਆ ਕਾਸ਼ੀ ਅਤੇ ਸ਼ਿਰਡੀ ਸਾਈਾ ਬਾਬਾ ਰੇਲ ਗੱਡੀਆਂ ਵੀ ਆ ਗਈਆਂ ਹਨ |
ਸਰਕਾਰ ਦੀ ਕੋਸ਼ਿਸ਼ ਹੈ ਕਿ ਇਸ ਸੰਬੰਧ ਵਿਚ ਟੂਰ ਅਪਰੇਟਰਾਂ, ਰਾਜ ਸੈਰ ਸਪਾਟਾ ਨਿਗਮਾਂ ਅਤੇ ਹੋਰ ਹਿੱਸੇਦਾਰਾਂ ਨੂੰ ਵੱਖ-ਵੱਖ ਰਾਜ ਸਰਕਾਰਾਂ ਨਾਲ ਜੋੜਿਆ ਜਾਵੇ | ਗੁਰੂ ਕਿ੍ਪਾ ਰੇਲ ਗੱਡੀ ਸੰਬੰਧੀ ਦਿੱਲੀ, ਅੰਮਿ੍ਤਸਰ ਅਤੇ ਨਾਂਦੇੜ ਸਾਹਿਬ ‘ਚ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਨਤੀਜਾ ਆਉਣ ‘ਤੇ ਇਹ ਰੇਲ ਗੱਡੀ ਸ਼ੁਰੂ ਕਰ ਦਿੱਤੀ ਜਾਵੇਗੀ |

Related Articles

LEAVE A REPLY

Please enter your comment!
Please enter your name here

Latest Articles