ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ’ਚ ਸੀ ਬੀ ਆਈ ਵੱਲੋਂ ਦਰਜ ਭਿ੍ਰਸ਼ਟਾਚਾਰ ਦੇ ਕੇਸ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਮ ਜ਼ਮਾਨਤ ਦੇਣ ਤੋਂ ਬੁੱਧਵਾਰ ਇਨਕਾਰ ਕਰ ਦਿੱਤਾ। ਜਸਟਿਸ ਸੂਰੀਆ ਕਾਂਤ ਅਤੇ ਉਜਲ ਭੂਈਆਂ ਦੀ ਬੈਂਚ ਨੇ ਸੀ ਬੀ ਆਈ ਵੱਲੋਂ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਬਰਕਰਾਰ ਰੱਖਣ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਖਿਲਾਫ ਉਨ੍ਹਾ ਦੀ ਪਟੀਸ਼ਨ ’ਤੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਹੈ। ਬੈਂਚ ਨੇ ਕੇਜਰੀਵਾਲ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਮਨੂੰ ਸਿੰਘਵੀ ਨੂੰ ਕਿਹਾ-ਅਸੀਂ ਅੰਤਰਿਮ ਜ਼ਮਾਨਤ ਨਹੀਂ ਦੇ ਰਹੇ। ਅਸੀਂ ਨੋਟਿਸ ਜਾਰੀ ਕਰਾਂਗੇ। ਅਗਲੀ ਸੁਣਵਾਈ 23 ਅਗਸਤ ਨੂੰ ਕਰਾਂਗੇ।