ਚੰਡੀਗੜ੍ਹ (ਕਿ੍ਰਸ਼ਨ ਗਰਗ)-ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਇਥੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।ਇਹ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਵਿੱਚ ਆਬਕਾਰੀ ਤੇ ਕਰ ਵਿਭਾਗ ਦੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ, 1 ਕਲਰਕ (ਲੇਖਾ) ਅਤੇ 1 ਕਲਰਕ ਅਤੇ ਵਿੱਤ ਵਿਭਾਗ ਦੇ ਲੋਕਲ ਆਡਿਟ ਵਿੰਗ ਦੇ 4 ਕਲਰਕ ਸ਼ਾਮਲ ਹਨ।ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਵਿੱਚ ਸਿੱਧੀ ਭਰਤੀ ਰਾਹੀਂ ਵੱਖ-ਵੱਖ ਅਸਾਮੀਆਂ ਲਈ ਹੁਣ ਤੱਕ ਕੁੱਲ 436 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਹਨਾ ਹੁਣ ਤੱਕ ਹੋਈਆਂ ਭਰਤੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 160 ਉਮੀਦਵਾਰ ਆਬਕਾਰੀ ਤੇ ਕਰ ਇੰਸਪੈਕਟਰ, 142 ਕਲਰਕ, 39 ਕਲਰਕ (ਲੀਗਲ), 25 ਕਲਰਕ (ਅਕਾਊਂਟ), 5 ਕਲਰਕ (ਆਈ ਟੀ), 56 ਸਟੈਨੋ /ਟਾਈਪਿਸਟ ਅਤੇ 9 ਜੂਨੀਅਰ ਸਕੇਲ ਸਟੈਨੋਗ੍ਰਾਫਰ ਵਜੋਂ ਚੁਣੇ ਗਏ ਹਨ।