ਪਟਿਆਲਾ : ਪੀ ਆਰ ਟੀ ਸੀ ਵਿੱਚ ਕੰਮ ਕਰਦੀਆਂ ਛੇ ਜਥੇਬੰਦੀਆਂ ਦੀ ਐਕਸ਼ਨ ਕਮੇਟੀ ਦੇ ਕਨਵੀਨਰ ਨਿਰਮਲ ਸਿੰਘ ਧਾਲੀਵਾਲ ਅਤੇ ਮੈਂਬਰ ਸਰਵ ਸ੍ਰੀ ਬਲਦੇਵ ਰਾਜ ਬੱਤਾ, ਹਰਪ੍ਰੀਤ ਸਿੰਘ ਖਟੜਾ, ਰਾਕੇਸ਼ ਕੁਮਾਰ ਦਾਤਾਰਪੁਰੀ, ਮਨਜਿੰਦਰ ਕੁਮਾਰ (ਬੱਬੂ) ਅਤੇ ਮੁਹੰਮਦ ਖਲੀਲ ਨੇ ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਦੱਸਿਆ ਕਿ 24 ਅਗਸਤ ਨੂੰ ਪੀ ਆਰ ਟੀ ਸੀ ਅਤੇ ਪੰਜਾਬ ਰੋਡਵੇਜ਼ ਪਨਬਸ ਵਿੱਚ ਕੰਮ ਕਰਦੀਆਂ ਜਥੇਬੰਦੀਆਂ ਦੀਆਂ ਐਕਸ਼ਨ ਕਮੇਟੀਆਂ ਦੇ ਪ੍ਰਮੁੱਖ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਲੁਧਿਆਣਾ ਈਸੜੂ ਭਵਨ ਵਿਖੇ ਹੋਵੇਗੀ¢ ਇਸ ਮੀਟਿੰਗ ਵਿੱਚ ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਵਿਚੋਂ ਕੰਟਰੈਕਟ ਵਰਕਰਾਂ ਦੀਆਂ ਕੁਝ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਣਗੇ¢ਧਾਲੀਵਾਨ ਨੇ ਮੀਟਿੰਗ ਵਿੱਚ ਵਿਚਾਰੇ ਜਾਣ ਵਾਲੇ ਅਜੰਡਿਆਂ ਅਤੇ ਅਗਲੇ ਐਕਸ਼ਨ ਪ੍ਰੋਗਰਾਮ ਦੇ ਸਬੰਧ ਵਿੱਚ ਦੱਸਿਆ ਕਿ ਸਰਕਾਰੀ ਟਰਾਂਸਪੋਰਟ ਨੂੰ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਤੋਂ ਪੂਰੀ ਤਰ੍ਹਾਂ ਨਜ਼ਰ ਅੰਦਾਜ਼ ਕਰਕੇ ਪ੍ਰਾਈਵੇਟ ਟਰਾਂਸਪੋਰਟ ਮਾਫੀਏ ਨੂੰ ਪ੍ਰਫੁੱਲਤ ਹੋਣ ਦੀ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ¢ਆਪ ਸਰਕਾਰ ਨੇ ਦੋਨਾਂ ਅਦਾਰਿਆਂ ਵਿੱਚ ਇਕ ਵੀ ਨਵੀਂ ਬੱਸ ਨਹੀਂ ਪਾਈ¢ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਕੀਤੀ ਜਾ ਰਹੀ¢ ਕੰਟਰੈਕਟ/ਆਊਟਸੋਰਸ ਵਰਕਰਾਂ ਨੁੰ ਰੈਗੂਲਰ ਕਰਨ ਦੀ ਬਜਾਏ ਕਮੇਟੀਆਂ ਦੇ ਚੱਕਰਾਂ ਵਿੱਚ ਪਾ ਕੇ ਲਟਕਾ ਦਿੱਤਾ ਗਿਆ ਹੈ¢ ਭਿ੍ਸ਼ਟਾਚਾਰ ਸਿਖਰਾਂ ‘ਤੇ ਹੈ¢ ਦੋਨਾਂ ਅਦਾਰਿਆਂ ਦੀਆਂ ਮੈਨੇਜਮੈਂਟਾਂ ਫੇਲ੍ਹ ਸਾਬਤ ਹੋ ਚੁੱਕੀਆਂ ਹਨ¢ ਪ੍ਰਾਈਵੇਟਾਂ ਦੇ ਪੱਖ ਵਿੱਚ ਬਣੀਆਂ ਟਰਾਂਸਪੋਰਟ ਪਾਲਸੀਆਂ ਨੂੰ ਘੋਖਿਆ ਤੱਕ ਨਹੀਂ ਗਿਆ¢ਵਰਕਰਾਂ ਨਾਲ ਭਾਰੀ ਵਿਤਕਰਾ ਕੀਤਾ ਜਾਂਦਾ ਹੈ ਅਤੇ ਹੋਰ ਅਨੇਕਾਂ ਸੁਆਲਾਂ ਨੂੰ ਡੂੰਘਾਈ ਨਾਲ ਵਿਚਾਰ ਕੇ ਲਗਾਤਾਰ ਪ੍ਰਭਾਵਸ਼ਾਲੀ ਢੰਗ ਨਾਲ ਐਜੀਟੇਸ਼ਨ ਦੀ ਰੂਪ ਰੇਖਾ ਉਲੀਕੀ ਜਾਵੇਗੀ¢