30.5 C
Jalandhar
Tuesday, August 16, 2022
spot_img

ਸਰਹੱਦੀ ਪੁਲਸ ਜ਼ਿਲਿ੍ਹਆਂ ‘ਚ ਰਾਤ ਨੂੰ ਤਲਾਸ਼ੀ ਮੁਹਿੰਮ

ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਸ ਵਲੋਂ 7 ਸਰਹੱਦੀ ਪੁਲਸ ਜ਼ਿਲਿ੍ਹਆਂ ਵਿਚ ਕੀਤੀ ਵਿਸ਼ੇਸ਼ ਨਾਕਾਬੰਦੀ ਦਾ ਦੇਰ ਰਾਤ ਏ ਡੀ ਜੀ ਪੀ (ਕਾਨੂੰਨ ਤੇ ਵਿਵਸਥਾ) ਡਾ. ਨਰੇਸ਼ ਅਰੋੜਾ ਨੇ ਜਾਇਜ਼ਾ ਲਿਆ | ਜ਼ਿਲ੍ਹਾ ਅੰਮਿ੍ਤਸਰ ਅਧੀਨ ਆਉਂਦੇ ਸਰਹੱਦੀ ਖੇਤਰ ‘ਚ ਜਾਇਜ਼ਾ ਲੈਣ ਪਹੁੰਚੇ ਏਡੀਜੀਪੀ ਨੇ ਅਜਨਾਲਾ ਨੇੜਲੇ ਪਿੰਡ ਜਗਦੇਵ ਖ਼ੁਰਦ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ 7 ਜ਼ਿਲਿ੍ਹਆਂ ਅੰਦਰ ਕਰੀਬ 100 ਥਾਵਾਂ ‘ਤੇ ਵਿਸ਼ੇਸ਼ ਨਾਕਾਬੰਦੀ ਕਰਕੇ 2500 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ | ਬੀ ਐੱਸ ਐੱਫ ਦੇ ਨਾਲ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੇ 550 ਕਿਲੋਮੀਟਰ ਦੇ ਘੇਰੇ ਵਿਚ ਪੰਜਾਬ ਦੇ ਸੱਤ ਸਰਹੱਦੀ ਪੁਲਸ ਜ਼ਿਲਿ੍ਹਆਂ ਅੰਮਿ੍ਤਸਰ ਦਿਹਾਤੀ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਬਟਾਲਾ ‘ਚ ਰਾਤ ਨੂੰ ਆਈ ਜੀ ਅਤੇ ਡੀ ਆਈ ਜੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਤਲਾਸ਼ੀ ਮੁਹਿੰਮ ਚਲਾਈ ਗਈ |
ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਸੱਤ ਸਰਹੱਦੀ ਜ਼ਿਲਿ੍ਹਆਂ ‘ਚ ਅੱਧੀ ਰਾਤ ਨੂੰ ਲਗਭਗ 10 ਘੰਟੇ ਲੰਮਾ ਤਲਾਸ਼ੀ ਅਭਿਆਨ ਚਲਾਇਆ ਗਿਆ | ਇਹ ਕਾਰਵਾਈ ਅਜਿਹੇ ਸਮੇਂ ਅਮਲ ‘ਚ ਲਿਆਂਦੀ ਗਈ ਹੈ, ਜਦੋਂ ਪੰਜਾਬ, ਜਿਸ ਦੀ ਪਾਕਿਸਤਾਨ ਨਾਲ 553 ਕਿਲੋਮੀਟਰ ਦੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ, ‘ਚ ਡਰੋਨਾਂ ਅਤੇ ਹੋਰ ਸਾਧਨਾਂ ਰਾਹੀਂ ਨਸ਼ੀਲੇ ਪਦਾਰਥਾਂ (ਹੈਰੋਇਨ), ਹਥਿਆਰ/ਗੋਲੀ ਸਿੱਕਾ, ਵਿਸਫੋਟਕ, ਗ੍ਰਨੇਡ ਆਦਿ ਦੀ ਵੱਡੀ ਖੇਪ ਦੀ ਆਮਦ ਹੋ ਰਹੀ ਹੈ |
ਇਥੋਂ ਸਪੱਸ਼ਟ ਹੁੰਦਾ ਹੈ ਕਿ ਦੇਸ਼ ਵਿਰੋਧੀ ਅਨਸਰਾਂ ਵੱਲੋਂ ਸਰਹੱਦੀ ਸੂਬੇ ‘ਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ |

Related Articles

LEAVE A REPLY

Please enter your comment!
Please enter your name here

Latest Articles