34.9 C
Jalandhar
Saturday, October 19, 2024
spot_img

ਮੋਦੀ ਦੇ ਸ਼ਬਦਾਂ ’ਚ ਸਚਾਈ ਨਹੀਂ : ਪਵਾਰ

ਨਾਗਪੁਰ : ਨੈਸ਼ਨਲਿਸਟ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੇ ਸ਼ਨੀਵਾਰ ਹੈਰਾਨੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਦੇਸ਼, ਇਕ ਚੋਣ’ ਉੱਤੇ ਜ਼ੋਰ ਦੇਣ ਦੇ ਬਾਵਜੂਦ ਆਗਾਮੀ ਅਸੰਬਲੀ ਚੋਣਾਂ ਇੱਕੋ ਵੇਲੇ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ। ਪਵਾਰ ਨੇ ਇਥੇ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਗੱਲ ’ਚ ਕੋਈ ਸੱਚਾਈ ਨਹੀਂ। ਉਨ੍ਹਾ ਕਿਹਾ ਕਿ ਮੋਦੀ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਣ ’ਚ ਇਕ ਦੇਸ਼ ਇਕ ਚੋਣ ਦੀ ਵਕਾਲਤ ਕੀਤੀ ਸੀ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਸਤੰਬਰ-ਅਕਤੂਬਰ ’ਚ ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ’ਚ ਅਤੇ ਹਰਿਆਣਾ ’ਚ ਇਕ ਪੜਾਅ ’ਚ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਸੀ। ਜੰਮੂ-ਕਸ਼ਮੀਰ ਚੋਣਾਂ ਲਈ ਵਾਧੂ ਸੁਰੱਖਿਆ ਬਲਾਂ ਦੀ ਲੋੜ ਅਤੇ ਮਹਾਰਾਸ਼ਟਰ ’ਚ ਤਿਉਹਾਰਾਂ ਦੌਰਾਨ ਭੀੜ ਹੋਣ ਦਾ ਹਵਾਲਾ ਦਿੰਦੇ ਹੋਏ ਕਮਿਸ਼ਨ ਨੇ ਕਿਹਾ ਕਿ ਮਹਾਰਾਸ਼ਟਰ ਅਸੰਬਲੀ ਚੋਣਾਂ ਦਾ ਐਲਾਨ ਬਾਅਦ ’ਚ ਕੀਤਾ ਜਾਵੇਗਾ। ਪਵਾਰ ਨੇ ਕਿਹਾਦੋ ਰਾਜਾਂ (ਜੰਮੂ-ਕਸ਼ਮੀਰ ਅਤੇ ਹਰਿਆਣਾ) ’ਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ, ਪਰ ਝਾਰਖੰਡ ਅਤੇ ਮਹਾਰਾਸ਼ਟਰ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ। ਇਸ ਲਈ ਪ੍ਰਧਾਨ ਮੰਤਰੀ ਦੇ ਸ਼ਬਦਾਂ ’ਚ ਕੋਈ ਸੱਚਾਈ ਨਹੀਂ ਹੈ।
ਅਮਰੀਕਾ ’ਚ ਭਾਰਤੀ ਸਟੋਰ ਮਾਲਕ ਕਤਲ
ਵਾਸ਼ਿੰਗਟਨ : ਅਮਰੀਕਾ ਦੇ ਉੱਤਰੀ ਕੈਰੋਲੀਨਾ ਸੂਬੇ ’ਚ ਅੱਲ੍ਹੜ ਨੇ ਸਟੋਰ ਲੁੱਟਣ ਤੋਂ ਬਾਅਦ ਭਾਰਤੀ ਮੂਲ ਦੇ 36 ਸਾਲਾ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੈਲਿਸਬਰੀ ਪੋਸਟ ਨੇ ਰਿਪੋਰਟ ਦਿੱਤੀ ਹੈ ਕਿ 2580 ਏਅਰਪੋਰਟ ਰੋਡ ’ਤੇ ਤੰਬਾਕੂ ਹਾਊਸ ਸਟੋਰ ਦੇ ਮਾਲਕ ਮਾਣਕ ਪਟੇਲ ਦੀ ਮੰਗਲਵਾਰ ਸਵੇਰੇ ਗੋਲੀਬਾਰੀ ਤੋਂ ਬਾਅਦ ਮੌਤ ਹੋ ਗਈ।
ਮੁੰਡੇ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਪਟੇਲ ਦੇ ਪਰਵਾਰ ’ਚ ਸਾਢੇ ਸੱਤ ਮਹੀਨੇ ਦੀ ਗਰਭਵਤੀ ਪਤਨੀ ਐਮੀ ਅਤੇ 5 ਸਾਲ ਦੀ ਧੀ ਹੈ।

Related Articles

LEAVE A REPLY

Please enter your comment!
Please enter your name here

Latest Articles