22.6 C
Jalandhar
Friday, October 18, 2024
spot_img

ਮਾਨ ਵੱਲੋਂ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਂਆਂ ਅਸਾਮੀਆਂ ਭਰਨ ਦਾ ਐਲਾਨ

ਬਰਨਾਲਾ : ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਸੌਗਾਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਆਂਗਣਵਾੜੀ ਵਰਕਰਾਂ ਦੀਆਂ 3000 ਨਵੀਂਆਂ ਅਸਾਮੀਆਂ ਭਰਨ ਦੇ ਨਾਲ-ਨਾਲ ਔਰਤਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦਾ ਐਲਾਨ ਕੀਤਾ।
ਇੱਥੇ ਰੱਖੜੀ ਦੇ ਤਿਉਹਾਰ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਸੰਬੰਧੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਬਹੁਤ ਛੇਤੀ ਇਨ੍ਹਾਂ ਅਸਾਮੀਆਂ ਉਤੇ ਭਰਤੀ ਕੀਤੀ ਜਾਵੇਗੀ। ਮਾਨ ਨੇ ਕਿਹਾ ਕਿ ਸਰਕਾਰ ਆਸ਼ਾ ਵਰਕਰਾਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਅੱਗ ਬੁਝਾਊ ਸਟਾਫ ਵਿੱਚ ਮਹਿਲਾਵਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ ਦੇ ਮੌਜੂਦਾ ਮਾਪਦੰਡ ਬਦਲਣ ਲਈ ਨਿਯਮਾਂ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਜਾ ਰਹੀਆਂ ਹਨ। ਅੱਗ ਬੁਝਾਊ ਸਟਾਫ ਵਿੱਚ ਲੜਕੀਆਂ ਦੀ ਭਰਤੀ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ।
ਮਾਨ ਨੇ ਕਿਹਾਮੇਰੇ ਮਨ ਨੂੰ ਬਹੁਤ ਤਸੱਲੀ ਹੈ ਕਿ ਇਸ ਵਾਰ ਪੰਜਾਬ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖ਼ਲੇ ਲੈਣ ਲਈ ਨੌਜਵਾਨਾਂ ਦੀ ਗਿਣਤੀ ਵਿੱਚ ਵੱਡਾ ਵਾਧਾ ਹੋਇਆ ਹੈ। ਇਸ ਤੋਂ ਸਾਡੀਆਂ ਲੋਕ ਭਲਾਈ ਨੀਤੀਆਂ ਦੀ ਝਲਕ ਦਾ ਪ੍ਰਗਟਾਵਾ ਹੁੰਦਾ ਹੈ, ਜਿਸ ਕਰਕੇ ਨੌਜਵਾਨਾਂ ਵਿੱਚ ਵਤਨ ਵਾਪਸੀ ਦੀ ਸ਼ੁਰੂਆਤ ਦੇਖੀ ਜਾ ਸਕਦੀ ਹੈ।
ਇਸ ਮੌਕੇ ਨਵ-ਨਿਯੁਕਤ ਸੁਪਰਵਾਈਜ਼ਰ ਨਵਦੀਪ ਕੌਰ ਨੇ ਸਰਕਾਰੀ ਨੌਕਰੀ ਦੇਣ ਮੌਕੇ ਪਾਰਦਰਸ਼ੀ ਪ੍ਰਕਿਰਿਆ ਅਪਣਾਉਣ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਸ ਨੌਕਰੀ ਨਾਲ ਉਸ ਦਾ ਅਤੇ ਮਾਪਿਆਂ ਦਾ ਸੁਪਨਾ ਸਾਕਾਰ ਹੋਇਆ ਹੈ। ਨਵਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੌਜੂਦਾ ਸ਼ਾਸਨ ਦੌਰਾਨ ਉਸ ਨੂੰ ਹੀ ਨਹੀਂ, ਸਗੋਂ ਉਸ ਦੇ ਭਰਾ ਨੂੰ ਵੀ ਸਰਕਾਰੀ ਨੌਕਰੀ ਮਿਲੀ ਹੈ। ਰੱਖੜੀ ਦੇ ਤਿਉਹਾਰ ਮੌਕੇ ਨਵਦੀਪ ਕੌਰ ਨੇ ਧੰਨਵਾਦ ਵਜੋਂ ਮੁੱਖ ਮੰਤਰੀ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਰੱਖੜੀ ਵੀ ਬੰਨ੍ਹੀ।ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ, ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਲਾਵਾ ਵੱਖ-ਵੱਖ ਸ਼ਖਸੀਅਤਾਂ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles