ਡਾਕਟਰ ਕਾਂਡ ਦਾ ਸੁਪਰੀਮ ਕੋਰਟ ਨੇ ਖੁਦ ਨੋਟਿਸ ਲਿਆ, ਭਲਕੇ ਸੁਣਵਾਈ ਕਰੇਗੀ

0
136

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੋਲਕਾਤਾ ਦੇ ਆਰ ਜੀ ਕਾਰ ਮੈਡੀਕਲ ਕਾਲਜ ਤੇ ਹਸਪਤਾਲ ’ਚ ਸਿੱਖਿਆਰਥੀ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ।
ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਗਈ 20 ਅਗਸਤ ਦੀ ਸੂਚੀ ਅਨੁਸਾਰ ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। ਕੋਲਕਾਤਾ ਹਾਈ ਕੋਰਟ ਨੇ ਹਾਲ ਹੀ ’ਚ ਕੋਲਕਾਤਾ ਪੁਲਸ ਤੋਂ ਇਸ ਦੀ ਜਾਂਚ ਸੀ ਬੀ ਆਈ ਨੂੰ ਸੌਂਪ ਦਿੱਤੀ ਸੀ।
188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ
ਅਹਿਮਦਾਬਾਦ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਹਿਯੋਗੀਆਂ ਦੀ ਅਗਵਾਈ ਵਾਲੀਆਂ ਪਿਛਲੀ ਸਰਕਾਰਾਂ ਨੇ ਤੁਸ਼ਟੀਕਰਨ ਨੀਤੀ ਕਾਰਨ ਦੇਸ਼ ’ਚ ਵੱਡੀ ਗਿਣਤੀ ’ਚ ਸ਼ਰਨਾਰਥੀਆਂ ਨੂੰ ਨਾਗਰਿਕਤਾ ਦੇ ਅਧਿਕਾਰਾਂ ਤੋਂ ਵਾਂਝੇ ਰੱਖਿਆ। ਇੱਥੇ ਗੁਜਰਾਤ ’ਚ 188 ਹਿੰਦੂ ਸ਼ਰਨਾਰਥੀਆਂ ਨੂੰ ਨਾਗਰਿਕਤਾ ਸਰਟੀਫਿਕੇਟ ਸੌਂਪਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਲੱਖਾਂ ਸ਼ਰਨਾਰਥੀਆਂ ਨੂੰ ਅਧਿਕਾਰ ਅਤੇ ਨਿਆਂ ਦੇਣ ਬਾਰੇ ਹੈ। ਉਨ੍ਹਾ ਮੁਸਲਮਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਕਾਨੂੰਨ ’ਚ ਕਿਸੇ ਦੀ ਨਾਗਰਿਕਤਾ ਖੋਹਣ ਦੀ ਕੋਈ ਵਿਵਸਥਾ ਨਹੀਂ, ਕਿਉਂਕਿ ਇਹ ਨਾਗਰਿਕਤਾ ਦੇਣ ਬਾਰੇ ਹੈ।

LEAVE A REPLY

Please enter your comment!
Please enter your name here