38.9 C
Jalandhar
Saturday, July 2, 2022
spot_img

ਮਾਨ ਵੱਲੋਂ ਚੰਡੀਗੜ੍ਹ ਤੋਂ ਕੈਨੇਡਾ, ਅਮਰੀਕਾ ਤੇ ਯੂ.ਕੇ. ਨੂੰ ਸਿੱਧੀਆਂ ਉਡਾਨਾਂ ਸ਼ੁਰੂ ਕੀਤੇ ਜਾਣ ਲਈ ਚਾਰਾਜੋਈ

ਚੰਡੀਗੜ੍ਹ (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਸੂਬੇ ਦੇ ਸ਼ਹਿਰੀ ਹਵਾਬਾਜ਼ੀ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਅੰਤਰਰਾਸ਼ਟਰੀ ਉਡਾਨਾਂ ਖਾਸ ਕਰਕੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਲਈ ਸ਼ੁਰੂ ਕਰਨ ਵਾਸਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ ਆਈ) ਨਾਲ ਤੁਰੰਤ ਤਾਲਮੇਲ ਕਰਨ ਦੇ ਨਿਰਦੇਸ਼ ਦਿੱਤੇ | ਜ਼ਿਕਰਯੋਗ ਹੈ ਕਿ ਇਸ ਸਮੇਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੁਬਈ ਅਤੇ ਸ਼ਾਰਜ਼ਾਹ ਲਈ ਸਿਰਫ ਦੋ ਅੰਤਰਰਾਸ਼ਟਰੀ ਉਡਾਨਾਂ ਹੀ ਚੱਲ ਰਹੀਆਂ ਹਨ | ਸ਼ਨੀਵਾਰ ਸਵੇਰੇ ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕੈਨੇਡਾ, ਅਮਰੀਕਾ, ਯੂ.ਕੇ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਪੰਜਾਬੀ ਵਸੋਂ ਦਾ ਵੱਡਾ ਹਿੱਸਾ ਵੱਸਦਾ ਹੈ, ਜਿਸ ਕਰਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਪੰਜਾਬ ਵਿੱਚ ਆਪਣੇ ਜੱਦੀ ਸਥਾਨਾਂ ਉਤੇ ਬਿਨਾਂ ਕਿਸੇ ਦਿੱਕਤ ਤੋਂ ਜਾਣ ਲਈ ਇਹ ਉਪਰਾਲਾ ਹੋਰ ਵੀ ਸੁਵਿਧਾਜਨਕ ਸਾਬਤ ਹੋਵੇਗਾ | ਸੂਬੇ ਵਿੱਚ ਖੇਤੀ ਤੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕਾਰਗੋ ਉਡਾਨਾਂ ਤੁਰੰਤ ਸ਼ੁਰੂ ਕਰਨ ਲਈ ਵੀ ਆਖਿਆ ਤਾਂ ਜੋ ਪੰਜਾਬ ਨੂੰ ਖੁੱਲ੍ਹੀ ਮੰਡੀ ਬਣਾਇਆ ਜਾ ਸਕੇ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਹਿਤੈਸ਼ੀ ਇਹ ਕਦਮ ਦੁਨੀਆ ਭਰ ਵਿੱਚ ਖੁਰਾਕੀ ਵਸਤਾਂ ਦੀ ਬਰਾਮਦ ਨੂੰ ਅਤਿ ਲੋੜੀਂਦਾ ਹੁਲਾਰਾ ਦੇਣ ਅਤੇ ਖਾਸ ਕਰਕੇ ਸੂਬੇ ਦੇ ਕਿਸਾਨਾਂ ਦੀ ਆਮਦਨ ਕਈ ਗੁਣਾ ਵਧਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ | ਇਸੇ ਤਰ੍ਹਾਂ ਮੁੱਖ ਮੰਤਰੀ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਰੱਖਣ ਵਾਸਤੇ ਵਿਆਪਕ ਰੂਪ ਵਿਚ ਸਹਿਮਤੀ ਬਣਾਉਣ ਲਈ ਵਿਭਾਗ ਨੂੰ ਤੁਰੰਤ ਹਰਿਆਣਾ ਸ਼ਹਿਰੀ ਹਵਾਬਾਜ਼ੀ ਵਿਭਾਗ ਨਾਲ ਮੀਟਿੰਗ ਕਰਨ ਲਈ ਕਿਹਾ | ਸੂਬਾ ਭਰ ‘ਚ ਸਨਅਤੀਕਰਨ ਨੂੰ ਅੱਗੇ ਵਧਾਉਣ ਲਈ ਸ਼ਹਿਰੀ ਹਵਾਬਾਜ਼ੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਇਨਕਲੇਵ ਨੂੰ ਛੇਤੀ ਤੋਂ ਛੇਤੀ ਚਾਲੂ ਕਰਨ ਲਈ ਆਖਿਆ, ਜਿਸ ਨਾਲ ਸੂਬੇ ਦੇ ਉਦਯੋਗਿਕ ਧੁਰੇ-ਲੁਧਿਆਣਾ ਦੇ ਆਸ-ਪਾਸ ਵਪਾਰਕ ਅਤੇ ਉਦਯੋਗਿਕ ਗਤੀਵਿਧੀਆਂ ਸ਼ੁਰੂ ਹੋਣ ਨਾਲ ਇਸ ਨੂੰ ਵੱਡਾ ਹੁਲਾਰਾ ਮਿਲ ਸਕਦਾ ਹੈ |

Related Articles

LEAVE A REPLY

Please enter your comment!
Please enter your name here

Latest Articles