ਧੂਰੀ (ਬਿੰਨੀ ਗਰਗ)-ਕਾਂਗਰਸੀਆਂ ਤੇ ਅਕਾਲੀਆਂ ਦੇ ਲੋਕ ਵਿਰੋਧੀ ਸਟੈਂਡ ਲੈਣ ਦੀ ਨੁਕਤਾਚੀਨੀ ਕਰਦਿਆਂ ਮੁਖ ਮੰਤਰੀ ਭਗਵੰਤ ਮਾਨ ਨੇ ਸ਼ੁਕਰਵਾਰ ਨੂੰ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਆਗੂ ‘ਸੁਪਨਿਆਂ ਦੀ ਦੁਨੀਆ’ ਵਿਚ ਜੀਅ ਰਹੇ ਹਨ ਅਤੇ ਸਮਝ ਰਹੇ ਹਨ ਕਿ ਉਹ ਹਾਲੇ ਵੀ ਸਤਾ ਵਿਚ ਹਨ| ਇਥੇ 72ਵੇਂ ਸੂਬਾ ਪਧਰੀ ਵਣ ਮਹਾਉਤਸਵ ਮੌਕੇ ਕਰਵਾਏ ਸੂਬਾ ਪਧਰੀ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਵਿਧਾਨ ਸਭਾ ਚੋਣਾਂ ਦੌਰਾਨ ਝੰਬ ਸੁਟਣ ਵਾਲੀ ਹਾਰ ਦੇ ਸਦਮੇ ’ਚੋਂ ਹਾਲੇ ਤਕ ਬਾਹਰ ਨਹੀਂ ਆਏ ਹਨ| ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਹਾਲੇ ਵੀ ਇਹ ਸਮਝ ਰਹੇ ਹਨ ਕਿ ਉਹ ਸੂਬੇ ਵਿਚ ਸਰਕਾਰ ਚਲਾ ਰਹੇ ਹਨ| ਭਗਵੰਤ ਮਾਨ ਨੇ ਕਿਹਾ ਕਿ ਸਤਾ ਦੇ ਭੁੱਖੇ ਇਹ ਸਿਆਸਤਦਾਨ ਇਹ ਗਲ ਭੁਲ ਗਏ ਹਨ ਕਿ ਪੰਜਾਬ ਦੇ ਸਿਆਣੇ ਤੇ ਬਹਾਦਰ ਲੋਕਾਂ ਨੇ ਉਹ ਸਰਕਾਰ ਚੁਣੀ ਹੈ, ਜਿਹੜੀ ਉਤਸ਼ਾਹ ਨਾਲ ਉਨ੍ਹਾਂ ਦੀ ਸੇਵਾ ਕਰੇ|
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕਰੜੀ ਆਲੋਚਨਾ ਕਰਦਿਆਂ ਮੁਖ ਮੰਤਰੀ ਨੇ ਕਿਹਾ ਕਿ ਜਿਹੜੇ ਆਗੂ ਪੰਜਾਬ ਵਿਚ 25 ਸਾਲ ਰਾਜ ਕਰਨ ਦੀਆਂ ਸ਼ੇਖ਼ੀਆਂ ਮਾਰਦੇ ਸਨ, ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਨੇ ਪੂਰੀ ਤਰ੍ਹਾਂ ਰਦ ਕਰ ਦਿਤਾ ਹੈ| ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਨਾ ਤਾਂ ਆਪਣੀ ਸੀਟ ਜਿਤਿਆ ਅਤੇ ਨਾ ਹੀ ਹੁਣ ਉਸ ਨੂੰ ਆਪਣੀ ਪਾਰਟੀ ਵਲੋਂ ਚੋਣ ਲੜਨ ਲਈ ਕੋਈ ਉਮੀਦਵਾਰ ਮਿਲ ਰਿਹਾ ਹੈ| ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਤਨਜ਼ ਕ¾ਸਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਦੀ ਸਿਆਸੀ ਪਿੜ ਵਿਚੋਂ ਗੈਰ ਹਾਜ਼ਰੀ ਉਤੇ ਉਂਗਲ ਉਠਾਈ| ਉਨ੍ਹਾਂ ਕਿਹਾ ਕਿ ਖ਼ੁਦ ਨੂੰ ਹਰੇਕ ਕੰਮ ਕਰਨ ਦੇ ਸਮਰਥ ਦਸਣ ਵਾਲਾ ਇਹ ਕਾਂਗਰਸੀ ਆਗੂ ਚੋਣਾਂ ’ਚ ਆਪਣੀ ਪਾਰਟੀ ਦੀ ਹਾਰ ਮਗਰੋਂ ਕਿਤੇ ਨਜ਼ਰ ਨਹੀਂ ਆ ਰਿਹਾ| ਮੁਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦਾ ਸਚ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੋਵਾਂ ਦੀ ਪੰਜਾਬ ਦੀ ਸਿਆਸਤ ’ਚ ਹੁਣ ਕੋਈ ਸਾਰਥਿਕਤਾ ਨਹੀਂ ਰਹੀ| ਉਨ੍ਹਾਂ ਕਿਹਾ ਕਿ ਲੋਕਾਂ ਨੇ ਇਨ੍ਹਾਂ ਨੂੰ ਰਦ ਕਰ ਦਿ¾ਤਾ ਹੈ ਕਿਉਂਕਿ ਉਹ ਲੋਕਾਂ ਦੀਆਂ ਇਛਾਵਾਂ ਦੀ ਪੂਰਤੀ ਕਰਨ ਵਿੱਚ ਨਾਕਾਮ ਰਹੇ| ਭਗਵੰਤ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਹੁਣ ਮੀਡੀਆ ਸਾਹਮਣੇ ਆਪਣੀ ਭਲ ਬਣਾਉਣ ਲਈ ਹੋਛੇ ਹਥਕੰਡਿਆਂ ਉਤੇ ਉਤਰੀਆਂ ਹੋਈਆਂ ਹਨ| ਇਸ ਦੌਰਾਨ ਮੁੱਖ ਮੰਤਰੀ ਨੇ ਸਿੰਗਲ ਯੂਜ਼ ਪਲਾਸਟਿਕ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਅਤੇ ਆਉਣ ਵਾਲੀਆਂ ਨਸਲਾਂ ਲਈ ਵਾਤਾਵਰਣ ਬਚਾਉਣ ਵਾਸਤੇ ਵਧ ਤੋਂ ਵਧ ਪੌਦੇ ਲਾਉਣ ਲਈ ਪ੍ਰੇਰਿਆ| ਉਨ੍ਹਾਂ ਜਲਵਾਯੂ ਪਰਿਵਰਤਨ ਨੂੰ ਠਲ੍ਹਣ ਇਕ ਲੋਕ ਲਹਿਰ ਸ਼ੁਰੂ ਕਰਨ ਦੀ ਲੋੜ ਦੀ ਨਿਸ਼ਾਨਦੇਹੀ ਕੀਤੀ| ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਵਾਤਾਵਰਨ ਲਈ ਗੰਭੀਰ ਖ਼ਤਰਾ ਹੈ ਕਿਉਂਕਿ ਇਸ ਪਲਾਸਟਿਕ ਦੇ ਨਾ ਗਲਣ ਅਤੇ ਸੈਂਕੜੇ ਸਾਲਾਂ ਤਕ ਵਾਤਾਵਰਣ ਵਿੱਚ ਪਏ ਰਹਿਣ ਅਤੇ ਪਾਣੀ ’ਚ ਹਜ਼ਾਰਾਂ ਸਾਲਾਂ ਤੱਕ ਬਰਕਰਾਰ ਰਹਿਣ ਕਾਰਨ ਇਹ ਵਾਤਾਵਰਣ ਲਈ ਵਡਾ ਖ਼ਤਰਾ ਹੈ| ਆਪਣੇ ਦੌਰੇ ਦੌਰਾਨ ਧੂਰੀ ਵਿਧਾਨ ਸਭਾ ਹਲਕੇ ਲਈ ਨਵੇਂ ਪ੍ਰਾਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਦੀ ਰੇਲਵੇ ਲਾਇਨ ਉਤੇ 15 ਕਰੋੜ ਰੁਪਏ ਦੀ ਲਾਗਤ ਨਾਲ ਰੇਲਵੇ ਓਵਰ ਬ੍ਰਿਜ ਬਣਾਇਆ ਜਾਵੇਗਾ| ਉਨ੍ਹਾਂ ਦੋ ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਵਾਲਾ ਪਾਰਕ, ਬੈਡਮਿੰਟਨ ਕੰਪਲੈਕਸ ਨੂੰ ਅਪਗ੍ਰੇਡ ਕਰ ਕੇ ਇਕੋ ਸਮੇਂ 70 ਖਿਡਾਰੀਆਂ ਦੇ ਖੇਡਣ ਯੋਗ ਬਣਾਉਣ ਅਤੇ 13 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦਾ ਸੀਵਰੇਜ ਸਿਸਟਮ ਨੂੰ ਬਿਲਕੁਲ ਬਦਲਣ ਦਾ ਵੀ ਐਲਾਨ ਕੀਤਾ| ਭਗਵੰਤ ਮਾਨ ਨੇ ਵਿਦਿਆਰਥੀਆਂ ਦੀ ਹਰੇਕ ਸਿਖਿਆ ਸੰਸਥਾ ਤਕ ਪਹੁੰਚ ਆਸਾਨ ਕਰਨ ਲਈ ਸਾਰੇ ਪੁਰਾਣੇ ਬ¾ਸ ਪਰਮਿਟ ਬਹਾਲ ਕਰਨ ਦਾ ਵੀ ਐਲਾਨ ਕੀਤਾ| ਵਿਤ ਮੰਤਰੀ ਹਰਪਾਲ ਚੀਮਾ ਨੇ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਇਸ ਮੁਹਿੰਮ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ| ਉਨ੍ਹਾਂ ਸੂਬੇ ਦੀ ਭਲਾਈ ਲਈ ਕਈ ਮਿਸਾਲੀ ਪਹਿਲਕਦਮੀਆਂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ| ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਦੀ ਤਾਰੀਫ਼ ਕਰਦਿਆਂ ਇਹ ਮੁਹਿੰਮ ਸ਼ੁਰੂ ਕਰਨ ਨੂੰ ਦੂਰਅੰਦੇਸ਼ ਫੈਸਲਾ ਦੱਸਿਆ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਦੂਰਅੰਦੇਸ਼ੀ ਤੇ ਗਤੀਸ਼ੀਲ ਅਗਵਾਈ ਵਿਚ ਪੰਜਾਬ ਹਰੇਕ ਖੇਤਰ ਵਿਚ ਤਰਕੀ ਦੀਆਂ ਨਵੀਆਂ ਮੰਜ਼ਿਲਾਂ ਛੂਹ ਰਿਹਾ ਹੈ| ਅਮਨ ਅਰੋੜਾ ਨੇ ਕਿਹਾ ਕਿ ਮੁਖ ਮੰਤਰੀ ਦਾ ਇਹ ਇਤਿਹਾਸਕ ਕਦਮ ਹੈ, ਜਿਸ ਵਿਚ ਹਰੇਕ ਪੰਜਾਬੀ ਨੂੰ ਪੂਰੇ ਮਿਸ਼ਨਰੀ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ| ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਮਨੁੱਖੀ ਜੀਵਨ ਲਈ ਵੱਡਾ ਖ਼ਤਰਾ ਬਣਦੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਸੂਬੇ ਨੂੰ ਇਸ ਖ਼ਤਰੇ ਤੋਂਬਚਾਉਣ ਲਈ ਹਰੇਕ ਸੰਭਵ ਕਦਮ ਚੁੱਕਿਆ ਜਾਵੇਗਾ| ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕਾਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਹਰਿਆਵਲ ਲਹਿਰ ਸ਼ੁਰੂ ਕੀਤੀ ਹੈ| ਉਨ੍ਹਾਂ ਇਸ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ|
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪੌਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ| ਉਨ੍ਹਾਂ ਸਰਕਾਰੀ ਸਕੂਲ, ਬੇਨੜਾ ਵਿੱਚ ਫਲਦਾਰ ਬੂਟਿਆਂ ਨਾਲ ਲਦੇ ਟਰੈਕਟਰ-ਟਰਾਲੀਆਂ ਨੂੰ ਵੀ ਝੰਡੀ ਦਿਖਾ ਕੇ ਰਵਾਨਾ ਕੀਤਾ| ਇਸ ਮੌਕੇ ਮੁੱਖ ਮੰਤਰੀ ਨੇ ਪਲਾਸਟਿਕ ਵਾਲੇ ਲਿਫਾਫਿਆਂ ਦੇ ਬਦਲ ਵਜੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਤਿਆਰ ਕੀਤਾ ਜੂਟ ਦਾ ਬੈਗ ਵੀ ਜਾਰੀ ਕੀਤਾ|
ਪ੍ਰੋਗਰਾਮ ਦੌਰਾਨ ਵਿਧਾਇਕ ਨਰਿੰਦਰ ਕੌਰ ਭਰਾਜ, ਬਰਿੰਦਰ ਗੋਇਲ, ਜਸਵੰਤ ਸਿੰਘ ਗਜਣਮਾਜਰਾ, ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਪੰਡੋਰੀ, ਡਾ. ਬਲਬੀਰ ਸਿੰਘ ਤੇ ਲਾਭ ਸਿੰਘ ਉੱਗੋਕੇ, ਆਪ ਆਗੂ ਗਰਮੇਲ ਸਿੰਘ, ਵਧੀਕ ਮੁੱਖ ਸਕੱਤਰ ਜੰਗਲਾਤ ਰਾਜੀ ਪੀ ਸ੍ਰੀਵਾਸਤਵਾ, ਆਈ.ਜੀ. ਪਟਿਆਲਾ ਰੇਂਜ ਐਮ.ਐਸ. ਛੀਨਾ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਅਤੇ ਹੋਰ ਹਾਜ਼ਰ ਸਨ|