ਵਿਦਿਆਰਥੀ ਦੀ ਲਾਸ਼ ਮਿਲੀ

0
120

ਕੋਟਾ (ਰਾਜਸਥਾਨ) : ਇਥੇ ਕੋਚਿੰਗ ਲੈ ਰਹੇ 18 ਸਾਲਾ ਵਿਦਿਆਰਥੀ ਦੀ ਸੋਮਵਾਰ ਹੋਸਟਲ ਦੇ ਬਾਥਰੂਮ ’ਚ ਸ਼ੱਕੀ ਹਾਲਤ ’ਚ ਲਾਸ਼ ਮਿਲੀ ਪਰ ਮਾਪਿਆਂ ਨੇ ਕੇਸ ਦਰਜ ਨਹੀਂ ਕਰਵਾਇਆ ਤੇ ਪੋਸਟਮਾਰਟਮ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਲਾਸ਼ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਯੂ ਪੀ ਦੇ ਪ੍ਰਯਾਗਰਾਜ ਦੇ ਰਹਿਣ ਵਾਲੇ ਕੁਸ਼ਾਗਰ ਰਸਤੋਗੀ ਵਜੋਂ ਹੋਈ ਹੈ, ਜੋ ਜਵਾਹਰ ਨਗਰ ਖੇਤਰ ਦੇ ਹੋਸਟਲ ’ਚ ਆਪਣੀ ਮਾਂ ਨਾਲ ਰਹਿ ਰਿਹਾ ਸੀ। ਅਪਰੈਲ ’ਚ ਰਸਤੋਗੀ ਕੋਚਿੰਗ ਇੰਸਟੀਚਿਊਟ ’ਚ ਇੰਜਨੀਅਰਿੰਗ ਕੋਰਸ ’ਚ ਦਾਖਲੇ ਲਈ ਤਿਆਰੀ ਕਰਨ ਵਾਸਤੇ ਦਾਖਲ ਹੋਇਆ ਸੀ ਅਤੇ ਹੋਸਟਲ ਵਿੱਚ ਰਹਿਣ ਲੱਗ ਪਿਆ ਸੀ।
ਖੜਗੇ ਤੇ ਰਾਹੁਲ ਅੱਜ ਤੋਂ ਦੋ ਦਿਨ ਜੰਮੂ-ਕਸ਼ਮੀਰ ’ਚ
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 21 ਅਤੇ 22 ਅਗਸਤ ਨੂੰ ਜੰਮੂ ਅਤੇ ਸ੍ਰੀਨਗਰ ਦਾ ਦੌਰਾ ਕਰਨਗੇ। ਦੋਵੇਂ ਆਗੂਆਂ ਵੱਲੋਂ ਇਹ ਦੌਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾਵੇਗਾ। ਖੜਗੇ ਅਤੇ ਰਾਹੁਲ ਗਾਂਧੀ ਨੇ ਸੋਮਵਾਰ ਚਾਰ ਰਾਜਾਂ, ਜਿਥੇ ਇਸ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਦੇ ਜਨਰਲ ਸਕੱਤਰਾਂ, ਇੰਚਾਰਜਾਂ ਅਤੇ ਸਕ੍ਰੀਨਿੰਗ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ, ਜਿਸ ਤੋਂ ਬਾਅਦ ਇਸ ਦੌਰੇ ਸੰਬੰਧੀ ਫੈਸਲਾ ਕੀਤਾ ਗਿਆ।
ਕੇਜਰੀਵਾਲ ਦੀ ਹਿਰਾਸਤ ਵਧੀ
ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਸੀ ਬੀ ਆਈ ਵੱਲੋਂ ਦਰਜ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 27 ਅਗਸਤ ਤੱਕ ਵਧਾ ਦਿੱਤੀ ਹੈ। ਕਥਿਤ ਆਬਕਾਰੀ ਘੁਟਾਲੇ ਦੇ ਸੰਬੰਧ ’ਚ ਆਮ ਆਦਮੀ ਪਾਰਟੀ ਦੇ ਆਗੂ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ’ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ’ਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਕੇਜਰੀਵਾਲ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ।

LEAVE A REPLY

Please enter your comment!
Please enter your name here