ਪੀੜਤਾ ਦਾ ਨਾਂ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦਾ ਹੁਕਮ

0
132

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ’ਚ ਬਲਾਤਕਾਰ ਮਗਰੋਂ ਕਤਲ ਕੀਤੀ ਗਈ ਸਿਖਿਆਰਥਣ ਡਾਕਟਰ ਦਾ ਨਾਂਅ, ਫੋਟੋਆਂ ਅਤੇ ਵੀਡੀਓਜ਼ ਨੂੰ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਟਾਉਣ ਦਾ ਹੁਕਮ ਦਿੱਤਾ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਲੜਕੀ ਦੀ ਪਛਾਣ ਦਾ ਖੁਲਾਸਾ ਨਿਪੁਨ ਸਕਸੈਨਾ ਮਾਮਲੇ ’ਚ ਦਿੱਤੇ ਹੁਕਮਾਂ ਦੀ ਉਲੰਘਣਾ ਹੈ। ਬੈਂਚ ਵਕੀਲ ਕਿੰਨੋਰੀ ਘੋਸ਼ ਅਤੇ ਹੋਰਾਂ ਦੁਆਰਾ ਸੋਸ਼ਲ ਮੀਡੀਆ ’ਤੇ ਪੀੜਤ ਡਾਕਟਰ ਦੀ ਪਛਾਣ ਦੇ ਖੁਲਾਸੇ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ। ਇਸ ਤੋਂ ਪਹਿਲਾਂ ਸਵੇਰੇ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਇਹ ਡੂੰਘੀ ਚਿੰਤਾ ਦਾ ਵਿਸ਼ਾ ਹੈ ਕਿ ਜਿਸ ਦਾ ਬਲਾਤਕਾਰ ਅਤੇ ਕਤਲ ਕੀਤਾ ਗਿਆ ਉਸ ਦਾ ਨਾਂਅ ਸ਼ੋਸ਼ਲ ਮੀਡੀਆ ’ਤੇ ਜ਼ਾਹਰ ਕੀਤਾ ਗਿਆ।

LEAVE A REPLY

Please enter your comment!
Please enter your name here