39.2 C
Jalandhar
Saturday, July 27, 2024
spot_img

ਰਾਹੁਲ, ਪਿ੍ਅੰਕਾ ਸਣੇ ਕਈ ਕਾਂਗਰਸੀ ਸਾਂਸਦ ਹਿਰਾਸਤ ‘ਚ ਲਏ

ਨਵੀਂ ਦਿੱਲੀ : ਰਾਹੁਲ ਗਾਂਧੀ, ਪਿ੍ਅੰਕਾ ਗਾਂਧੀ ਵਾਡਰਾ, ਮਲਿਕਾਰੁਜਨ ਖੜਗੇ, ਪੀ ਚਿਦੰਬਰਮ ਅਤੇ ਜੈਰਾਮ ਰਮੇਸ਼ ਸਮੇਤ ਕਾਂਗਰਸ ਦੇ ਸੰਸਦ ਮੈਂਬਰਾਂ ਨੂੰ ਸ਼ੁੱਕਰਵਾਰ ਇਥੇ ਵਿਜੈ ਚੌਕ ਵਿਚ ਹਿਰਾਸਤ ‘ਚ ਲੈ ਲਿਆ ਗਿਆ, ਜਦੋਂ ਉਹ ਮਹਿੰਗਾਈ ਤੇ ਬੇਰੁਜ਼ਗਾਰੀ ਖਿਲਾਫ ਰਾਸ਼ਟਰਪਤੀ ਭਵਨ ਵੱਲ ਰੋਸ ਮਾਰਚ ਕਰ ਰਹੇ ਸਨ | ਕਾਂਗਰਸ ਹੈੱਡਕੁਆਰਟਰ ਤੋਂ ਪ੍ਰਧਾਨ ਮੰਤਰੀ ਦੇ ਘਰ ਵੱਲ ਮਾਰਚ ਕਰ ਰਹੇ ਕਾਂਗਰਸੀ ਆਗੂਆਂ ਦੇ ਵੱਖਰੇ ਗਰੁੱਪ ਨੂੰ ਵੀ ਹਿਰਾਸਤ ‘ਚ ਲੈ ਲਿਆ ਗਿਆ | ਇਨ੍ਹਾਂ ਨੇ ਕਾਲੇ ਕੱਪੜੇ ਪਹਿਨੇ ਹੋਏ ਸਨ |
ਰਾਹੁਲ ਗਾਂਧੀ ਨੇ ਸ਼ੁੱਕਰਵਾਰ ਮਹਿੰਗਾਈ, ਬੇਰੁਜ਼ਗਾਰੀ ਅਤੇ ਸਮਾਜਿਕ ਹਾਲਾਤ ਬਾਰੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਰਤ ਵਿਚ ਲੋਕਤੰਤਰ ਮਰ ਰਿਹਾ ਹੈ ਅਤੇ ਇੱਥੇ ਸਿਰਫ 4 ਵਿਅਕਤੀਆਂ ਦੀ ਤਾਨਾਸ਼ਾਹੀ ਹੈ | ਉਨ੍ਹਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵੀ ਨਿਸ਼ਾਨਾ ਲਾਉਂਦਿਆਂ ‘ਨੈਸ਼ਨਲ ਹੇਰਾਲਡ’ ਮਾਮਲੇ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦਾ ਅਸਿੱਧੇ ਤੌਰ ‘ਤੇ ਜ਼ਿਕਰ ਕੀਤਾ ਅਤੇ ਕਿਹਾ ਕਿ ਜੋ ਡਰਦਾ ਹੈ, ਉਹ ਸਿਰਫ ਧਮਕੀਆਂ ਦਿੰਦਾ ਹੈ ਅਤੇ ਗਾਂਧੀ ਪਰਵਾਰ ਵਿਚਾਰਧਾਰਾ ਲਈ ਲੜਦਾ ਹੈ | ਇਸ ਲਈ ਉਨ੍ਹਾਂ ‘ਤੇ ਹਮਲਾ ਕੀਤਾ ਜਾ ਰਿਹਾ ਹੈ |
ਪਾਰਟੀ ਵੱਲੋਂ ਮਹਿੰਗਾਈ ਅਤੇ ਬੇਰੁਜ਼ਗਾਰੀ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਹੁਲ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਦੀ ਹਰ ਸੰਸਥਾ ‘ਤੇ ਰਾਸ਼ਟਰੀ ਸੋਇਮ ਸੇਵਕ ਸੰਘ ਤੇ ਭਾਰਤੀ ਜਨਤਾ ਪਾਰਟੀ ਦਾ ਕਬਜ਼ਾ ਹੈ ਅਤੇ ਸੰਸਥਾਵਾਂ ਦੇ ਸੁਤੰਤਰ ਨਾ ਹੋਣ ਕਾਰਨ ਵਿਰੋਧੀ ਧਿਰ ਦੇ ਸੰਘਰਸ਼ ਦਾ ਉਹ ਅਸਰ ਨਜ਼ਰ ਨਹੀਂ ਆ ਰਿਹਾ, ਜੋ ਨਜ਼ਰ ਆਉਣਾ ਚਾਹੀਦਾ ਹੈ |

Related Articles

LEAVE A REPLY

Please enter your comment!
Please enter your name here

Latest Articles