ਬਾਗੀ ਅਕਾਲੀ ਨਾਗਪੁਰ ਦੇ ਇਸ਼ਾਰੇ ’ਤੇ ਚੱਲ ਰਹੇ : ਸੁਖਬੀਰ

0
112

ਗਿੱਦੜਬਾਹਾ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੁੱਧਵਾਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਬਾਗੀ ਅਕਾਲੀ ਨਾਗਪੁਰ ਤੋਂ ਆਰ ਐਸ ਐਸ ਅਤੇ ਦਿੱਲੀ ਤੋਂ ਭਾਜਪਾ ਹਾਈ ਕਮਾਂਡ ਤੋਂ ਹੁਕਮ ਲੈ ਰਹੇ ਹਨ। ਉਨ੍ਹਾ ਕਿਹਾ ਕਿ ਇਨ੍ਹਾਂ ਦਾ ਇੱਕੋ-ਇਕ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਇਹੀ ਕਾਰਨ ਹੈ ਕਿ ਇਨ੍ਹਾਂ ਨੂੰ ਪੰਜਾਬ ਵਿਚ ਕੋਈ ਵੇਖ ਕੇ ਰਾਜ਼ੀ ਨਹੀਂ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਅਮਰਿੰਦਰ ਸਿੰਘ ਰਾਜਾਵੜਿੰਗ ਦੇ ਲੋਕ ਸਭਾ ਲਈ ਚੁਣੇ ਜਾਣ ਕਾਰਨ ਗਿੱਦੜਬਾਹਾ ਹਲਕੇ ਤੋਂ ਅਸੰਬਲੀ ਦੀ ਉਪ ਚੋਣ ਛੇਤੀ ਹੀ ਹੋਣੀ ਹੈ।

LEAVE A REPLY

Please enter your comment!
Please enter your name here