9268 ਲਾਭਪਾਤਰੀਆਂ ਲਈ 47.26 ਕਰੋੜ ਜਾਰੀ : ਡਾ. ਬਲਜੀਤ ਕੌਰ

0
137

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ 9268 ਲਾਭਪਾਤਰੀਆਂ ਨੂੰ 47.26 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸਾਲ 2023-24 ਅਤੇ 2024-25 ਲਈ ਅਸ਼ੀਰਵਾਦ ਫਾਰ ਐਸਸੀਜ਼ ਸਕੀਮ ਅਧੀਨ ਅੰਮਿ੍ਰਤਸਰ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਸੰਗਰੂਰ ਅਤੇ ਮਲੇਰਕੋਟਲਾ ਜਿਲ੍ਹਿਆਂ ਦੇ 9268 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸੰਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here