ਸੁਨੀਤਾ ਵਿਲੀਅਮਜ਼ ਦੀ ਵਾਪਸੀ ਬਾਰੇ ਫੈਸਲਾ ਅੱਜ ਸੰਭਵ

0
114

ਕੇਪ ਕੈਨਵਰਲ (ਅਮਰੀਕਾ) : ਅਮਰੀਕਾ ਦੀ ਪੁਲਾੜ ਏਜੰਸੀ ਨੈਸ਼ਨਲ ਐਰੋਨਾਟਿਕਸ ਐਂਡ ਸਪੇਸ ਐਡਮਿਨਿਸਟ੍ਰੇਸ਼ਨ (ਨਾਸਾ) ਇਸ ਹਫਤੇ ਦੇ ਅੰਤ ਵਿੱਚ ਫੈਸਲਾ ਕਰੇਗੀ ਕਿ ਕੀ ਬੋਇੰਗ ਦੇ ਨਵੇਂ ਕੈਪਸੂਲ ਦੀ ਵਰਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਸੁਨੀਤਾ ਵਿਲੀਅਮਜ਼ ਸਮੇਤ ਦੋ ਪੁਲਾੜ ਯਾਤਰੀਆਂ ਦੀ ਵਾਪਸੀ ਲਈ ਕੀਤੀ ਜਾਵੇ ਜਾਂ ਨਾ। ਕੀ ਇਹ ਉਨ੍ਹਾਂ ਲਈ ਸੁਰੱਖਿਅਤ ਹੈ ਜਾਂ ਨਹੀਂ। ਇਹ ਦੋਵੇਂ ਜੂਨ ਤੋਂ ਧਰਤੀ ’ਤੇ ਵਾਪਸ ਆਉਣ ਦੀ ਉਡੀਕ ਕਰ ਰਹੇ ਹਨ। ਨਾਸਾ ਦੇ ਪ੍ਰਸ਼ਾਸਕ ਬਿਲ ਨੈਲਸਨ ਅਤੇ ਹੋਰ ਉੱਚ ਅਧਿਕਾਰੀ ਸ਼ਨਿਚਰਵਾਰ ਨੂੰ ਮਿਲਣਗੇ, ਜਿਸ ਤੋਂ ਬਾਅਦ ਇਸ ਸੰਬੰਧ ’ਚ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੇ 5 ਜੂਨ ਨੂੰ ਬੋਇੰਗ ਦੇ ਸਟਾਰਲਾਈਨਰ ’ਚ ਪੁਲਾੜ ’ਚ ਉਡਾਣ ਭਰੀ ਸੀ। ਇਸ ਟੈਸਟ ਫਲਾਈਟ ਦੌਰਾਨ ਥੱਰਸਟਰ ਖਰਾਬ ਹੋ ਗਿਆ ਅਤੇ ਹੀਲੀਅਮ ਲੀਕ ਹੋਣ ਕਾਰਨ ਨਾਸਾ ਨੇ ਕੈਪਸੂਲ ਨੂੰ ਸਟੇਸ਼ਨ ’ਤੇ ਖੜ੍ਹਾ ਦਿੱਤਾ। ਸਪੇਸਐਕਸ ਪੁਲਾੜ ਯਾਤਰੀਆਂ ਨੂੰ ਵਾਪਸ ਲਿਆ ਸਕਦਾ ਹੈ ਪਰ ਇਸ ਲਈ ਉਨ੍ਹਾਂ ਨੂੰ ਅਗਲੇ ਸਾਲ ਫਰਵਰੀ ਤੱਕ ਉੱਥੇ ਰਹਿਣਾ ਹੋਵੇਗਾ। ਉਨ੍ਹਾਂ ਨੇ ਸਟੇਸ਼ਨ ’ਤੇ ਪਹੁੰਚਣ ਤੋਂ ਇਕ-ਦੋ ਹਫਤੇ ਬਾਅਦ ਵਾਪਸ ਆਉਣਾ ਸੀ।

LEAVE A REPLY

Please enter your comment!
Please enter your name here