ਸ਼ਿਕਾਗੋ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਨਵੰਬਰ ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਨੂੰ ਰਸਮੀ ਤੌਰ ’ਤੇ ਸਵੀਕਾਰ ਕਰ ਲਿਆ ਹੈ। ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਸਖਤ ਟੱਕਰ ਹੈ। ਭਾਰਤੀ-ਅਫਰੀਕੀ ਮੂਲ ਦੀ ਹੈਰਿਸ ਨੇ ਵੀਰਵਾਰ ਰਾਤ ਸ਼ਿਕਾਗੋ ’ਚ ‘ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ’ ਦੌਰਾਨ ਉਮੀਦਵਾਰੀ ਸਵੀਕਾਰ ਕਰ ਲਈ ਅਤੇ ਇਸ ਨਾਲ ਉਹ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਬਣਨ ਵਾਲੀ ਦੂਜੀ ਮਹਿਲਾ ਬਣ ਗਈ। ਉਸ ਤੋਂ ਪਹਿਲਾਂ ਹਿਲੇਰੀ ਕਲਿੰਟਨ ਨੇ ਇਹ ਚੋਣ ਲੜੀ ਸੀ।




