ਦਿੱਲੀ ਦੇ ਬਜ਼ੁਰਗਾਂ ਦੀ ਪੈਨਸ਼ਨ ਪੰਜ ਮਹੀਨਿਆਂ ਬਾਅਦ ਬਹਾਲ

0
139

ਨਵੀਂ ਦਿੱਲੀ : ਦਿੱਲੀ ਦੀ ਵਿੱਤ ਮੰਤਰੀ ਆਤਿਸ਼ੀ ਨੇ ਸ਼ੁੱਕਰਵਾਰ ਕਿਹਾ ਕਿ ਦਿੱਲੀ ਵਿਚ ਬਜ਼ੁਰਗਾਂ ਨੂੰ ਹੁਣ ਪੈਨਸ਼ਨ ਮਿਲਣੀ ਸ਼ੁਰੂ ਹੋ ਗਈ ਹੈ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਪਿਛਲੇ ਪੰਜ ਮਹੀਨਿਆਂ ਤੋਂ ਇਸ ਨੂੰ ਰੋਕਣ ਦਾ ਦੋਸ਼ ਲਗਾਇਆ ਹੈ। ਆਤਿਸ਼ੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ’ਚ ਕਿਹਾਦਿੱਲੀ ਦੇ ਬਜ਼ੁਰਗਾਂ ਲਈ ਖੁਸ਼ਖਬਰੀ।
ਪਿਛਲੇ ਪੰਜ ਮਹੀਨਿਆਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਦਿੱਲੀ ਦੇ ਇੱਕ ਲੱਖ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਰੋਕੀ ਹੋਈ ਸੀ। ਬਜ਼ੁਰਗ ਬਹੁਤ ਚਿੰਤਤ ਸਨ। ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਾਫੀ ਜੱਦੋਜਹਿਦ ਤੋਂ ਬਾਅਦ ਕੇਜਰੀਵਾਲ ਸਰਕਾਰ ਨੇ ਬਜ਼ੁਰਗਾਂ ਦੀ ਬਕਾਇਆ ਪੈਨਸ਼ਨ ਸ਼ੁਰੂ ਕਰ ਦਿੱਤੀ ਹੈ। ਪੰਜ ਮਹੀਨਿਆਂ ਦੀ ਪੈਨਸ਼ਨ ਬਜੁਰਗਾਂ ਦੇ ਬੈਂਕ ਖਾਤਿਆਂ ’ਚ ਜਮ੍ਹਾਂ ਕਰਵਾਈ ਜਾ ਰਹੀ ਹੈ। ਇਹ ਪੈਨਸ਼ਨ 60 ਸਾਲ ਤੋਂ ਵੱਧ ਉਮਰ ਦੇ ਉਨ੍ਹਾਂ ਬਜ਼ੁਰਗਾਂ ਲਈ ਹੈ, ਜਿਨ੍ਹਾਂ ਦੀ ਸਾਲਾਨਾ ਪਰਿਵਾਰਕ ਆਮਦਨ 1 ਲੱਖ ਰੁਪਏ ਤੋਂ ਘੱਟ ਹੈ। ਇਸ ਸਕੀਮ ਤਹਿਤ 60 ਤੋਂ 69 ਸਾਲ ਦੀ ਉਮਰ ਦੇ ਲਾਭਪਾਤਰੀਆਂ ਨੂੰ 2,000 ਰੁਪਏ ਪ੍ਰਤੀ ਮਹੀਨਾ ਜਦਕਿ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ ਅਤੇ ਘੱਟਗਿਣਤੀ ਭਾਈਚਾਰਿਆਂ ਦੇ ਲਾਭਪਾਤਰੀਆਂ ਨੂੰ 500 ਰੁਪਏ ਪ੍ਰਤੀ ਮਹੀਨਾ ਵਾਧੂ ਦਿੱਤੇ ਜਾਂਦੇ ਹਨ।

LEAVE A REPLY

Please enter your comment!
Please enter your name here