ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਦੀ ਕੁੱਟਮਾਰ ਦੇ ਮਾਮਲੇ ਵਿਚ ਤੀਸ ਹਜ਼ਾਰੀ ਅਦਾਲਤ ਨੇ ਬਿਭਵ ਕੁਮਾਰ (ਅਰਵਿੰਦ ਕੇਜਰੀਵਾਲ ਦੇ ਕਰੀਬੀ ਸਹਿਯੋਗੀ) ਦੀ ਨਿਆਂਇਕ ਹਿਰਾਸਤ 13 ਸਤੰਬਰ ਤੱਕ ਵਧਾ ਦਿੱਤੀ ਹੈ।
ਪ੍ਰਜਵਲ ਖਿਲਾਫ ਚਾਰਜਸ਼ੀਟ ਦਾਖਲ
ਬੇਂਗਲੁਰੂ : ਅਪਰਾਧ ਜਾਂਚ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਨੇ ਜਨਤਾ ਦਲ ਸੈਕੂਲਰ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਖਿਲਾਫ ਬਲਾਤਕਾਰ ਅਤੇ ਉਸ ਦੇ ਪਿਤਾ ਤੇ ਵਿਧਾਇਕ ਐੱਚ ਡੀ ਰੇਵੰਨਾ ਖਿਲਾਫ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਚਾਰਜਸੀਟ ਦਾਇਰ ਕਰ ਦਿੱਤੀ ਹੈ। ਪ੍ਰਜਵਲ ਵਿਰੁੱਧ ਚਾਰ ਮਾਮਲਿਆਂ ਦੀ ਜਾਂਚ ਕਰ ਰਹੀ ਟੀਮ ਨੇ ਕਿਹਾ ਕਿ 2000 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ’ਚ ਕਰੀਬ 150 ਗਵਾਹਾਂ ਦੇ ਬਿਆਨ ਦਰਜ ਕੀਤੇ ਗਏ ਹਨ।
ਚਾਰਜਸ਼ੀਟ ’ਚ ਰੇਵੰਨਾ ਵੱਲੋਂ ਪਰਿਵਾਰ ਦੀ ਘਰੇਲੂ ਨੌਕਰਾਣੀ ਦੇ ਕਥਿਤ ਜਿਨਸੀ ਸ਼ੋਸ਼ਣ ਨਾਲ ਸੰਬੰਧਤ ਦੋਸ਼ ਵੀ ਸ਼ਾਮਲ ਹਨ।


