ਕਾਮਰੇਡ ਜੰਗੀਰ ਸਿੰਘ ਜੋਗਾ ਦੀ 21ਵੀਂ ਬਰਸੀ ਮਨਾਈ

0
111

ਮਾਨਸਾ/ਜੋਗਾ (ਆਤਮਾ ਸਿੰਘ ਪਮਾਰ)
ਉੱਘੇ ਦੇਸ਼ ਭਗਤ ਤੇ ਪਰਜਾ ਮੰਡਲ ਲਹਿਰ ਦੇ ਮੋਢੀ ਕਾਮਰੇਡ ਜੰਗੀਰ ਸਿੰਘ ਜੋਗਾ ਦੀ ਐਤਵਾਰ 21ਵੀਂ ਬਰਸੀ ਜੋਗਾ ਵਿਖੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਮਨਾਈ ਗਈ। ਝੰਡਾ ਲਹਿਰਾਉਣ ਦੀ ਰਸਮ ਕਰਤਾਰ ਸਿੰਘ ਗਗੂਕਾ, ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਏਟਕ ਦੇ ਸੂਬਾ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ, ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਆਗੂ ਰੁਲਦੂ ਸਿੰਘ ਮਾਨਸਾ, ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ �ਿਸ਼ਨ ਚੌਹਾਨ, ਏਟਕ ਆਗੂ ਐਡਵੋਕੇਟ ਕੁਲਵਿੰਦਰ ਉਡਤ ਅਤੇ ਨਗਰ ਪੰਚਾਇਤ ਜੋਗਾ ਵੱਲੋਂ ਨਿਭਾਈ ਗਈ। ਬਰਸੀ ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਅੱਜ ਕਾਮਰੇਡ ਜੰਗੀਰ ਸਿੰਘ ਜੋਗਾ ਵਰਗੇ ਦੇਸ਼ ਭਗਤਾਂ ਦੀ ਸੋਚ ਨੂੰ ਬਚਾਉਣ ਦੀ ਸਾਨੂੰ ਲੋੜ ਹੈ। ਉਨ੍ਹਾ ਕਿਹਾ ਕਿ ਫਿਰਕੂ ਤਾਕਤਾਂ ਦੇਸ਼ ਦੇ ਭਾਈਚਾਰੇ ਨੂੰ ਵੰਡਣ ਵਿੱਚ ਲੱਗੀਆਂ ਹੋਈਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਅਜ਼ਾਦ ਭਾਰਤ ਵਿੱਚ ਫਿਰਕਾਪ੍ਰਸਤ ਅਤੇ ਰਾਸ਼ਟਰਵਾਦ ਦੇ ਨਾਅਰੇ ਹੇਠ ਸੰਘ ਪਰਵਾਰ ਵੱਲੋਂ ਦੇਸ਼ ਨੂੰ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਰੋਕਣ ਲਈ ਦੇਸ਼ ਦੀਆਂ ਜਮਹੂਰੀ ਸ਼ਕਤੀਆਂ ਅਤੇ ਧਰਮ ਨਿਰਪੱਖ ਤਾਕਤਾਂ ਨੂੰ ਇਕੱਠੇ ਹੋਣਾ ਸਮੇਂ ਦੀ ਲੋੜ ਹੈ। ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਜੋਗਾ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਕੁਲਵਿੰਦਰ ਸਿੰਘ ਉੱਡਤ ਵੱਲੋਂ ਸਟੇਜ ਦੀ ਕਾਰਵਾਈ ਬਾਖੂਬੀ ਨਿਭਾਈ ਗਈ। ਇਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੂੰ ਸਨਮਾਨਤ ਕੀਤਾ ਗਿਆ।
ਇਸ ਮੌਕੇ ਕਾਰਜ ਸਾਧਕ ਅਫਸਰ ਹੈਪੀ ਜਿੰਦਲ, ਦਰਸ਼ਨ ਸਿੰਘ ਜੋਗਾ, ਕਰਨੈਲ ਸਿੰਘ ਭੀਖੀ, ਇਕਾਈ ਸਕੱਤਰ ਰਾਜਾ ਸਿੰਘ ਗੰਢਾ, ਜਥੇਦਾਰ ਮਲਕੀਤ ਸਿੰਘ ਕੌਂਸਲਰ, ਗੁਰਚਰਨ ਸਿੰਘ ਕਮੇਟੀ ਮੈਂਬਰ ਸਾਬਕਾ, ਸੁਖਦੇਵ ਰਿਖੀ, ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮੇਘਾ ਸਿੰਘ, ਬਲਦੇਵ ਸਿੰਘ ਬਾਜੇ ਵਾਲਾ, ਕਰਨੈਲ ਭੀਖੀ, ਚਰਨਜੀਤ ਮਾਖਾ, ਮੇਘਾ ਸਿੰਘ ਜੋਗਾ ਅਤੇ ਨਗਰ ਪੰਚਾਇਤ ਜੋਗਾ ਦੇ ਸਮੂਹ ਕੌਂਸਲਰਾਂ ਹਾਜ਼ਰੀ ਲਗਵਾਈ। ਬਰਸੀ ਸਮਾਗਮ ਮੌਕੇ ਚੰਡੀਗੜ੍ਹ ਸਕੂਲ ਆਫ ਡਰਾਮਾ ਦੀ ਟੀਮ ਵੱਲੋਂ ਨਿਰਦੇਸ਼ਕ ਇਕੱਤਰ ਸਿੰਘ ਦੀ ਅਗਵਾਈ ’ਚ ਇਨਕਲਾਬੀ ਨਾਟਕ ਪੇਸ਼ ਕੀਤੇ ਗਏ। ਦੇਸ ਰਾਜ ਛਾਜਲੀ ਵੱਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਉਘੇ ਲੋਕ ਪੱਖੀ ਗਾਇਕ ਜਗਰਾਜ ਧੌਲਾ ਨੇ ਇਨਕਲਾਬੀ ਗੀਤ ਪੇਸ਼ ਕੀਤੇ।

LEAVE A REPLY

Please enter your comment!
Please enter your name here