‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਤੇ ਲੋਗੋ ਲਾਂਚ

0
188

ਚੰਡੀਗੜ੍ਹ (ਗੁਰਜੀਤ ਬਿੱਲਾ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਸੋਮਵਾਰ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ¢
ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ‘ਤੇ ਕÏਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ-ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ¢ ਉਨ੍ਹਾ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ¢ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਮਗਿਆਂ ਲਈ ਭਿੜਨਗੇ¢
ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ¢ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ ਹੈ¢ ਮਾਨ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਵਰਗਾਂ ਵਿੱਚ ਪੰਜਾਬ ਦੇ ਪੈਰਾ ਐਥਲੀਟ ਪੈਰਿਸ ਪੈਰਾ-ਉਲੰਪਿਕਸ ਵਿੱਚ ਭਾਗ ਲੈ ਰਹੇ ਹਨ¢
ਉਹਨਾ ਕਿਹਾ ਕਿ ਇਸ ਵੱਡੇ ਖੇਡ ਪ੍ਰਬੰਧ ਦਾ ਮੰਤਵ ਨÏਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਦੂਰ ਰੱਖਿਆ ਜਾ ਸਕੇ¢ ਖੇਡਾਂ ਦÏਰਾਨ ਬਲਾਕ ਪੱਧਰੀ ਮੁਕਾਬਲੇ 1 ਤੋਂ 10 ਸਤੰਬਰ ਤੱਕ, ਜ਼ਿਲ੍ਹਾ ਪੱਧਰੀ ਮੁਕਾਬਲੇ 15-22 ਸਤੰਬਰ ਤੱਕ ਅਤੇ ਰਾਜ ਪੱਧਰੀ ਮੁਕਾਬਲੇ 11 ਅਕਤੂਬਰ ਤੋਂ 9 ਨਵੰਬਰ ਤੱਕ ਕਰਵਾਏ ਜਾਣਗੇ¢ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਦੂਜਾ ਸੀਜ਼ਨ ਸਾਲ 2023 ਵਿੱਚ ਹੋਇਆ ਸੀ, ਜਿਸ ਵਿੱਚ 4.5 ਲੱਖ ਖਿਡਾਰੀਆਂ ਨੇ ਭਾਗ ਲਿਆ ਸੀ ਅਤੇ 12,500 ਜੇਤੂ ਖਿਡਾਰੀਆਂ ਨੂੰ 8.87 ਕਰੋੜ ਰੁਪਏ ਦੇ ਇਨਾਮ ਵੰਡੇ ਗਏ ਸਨ¢

LEAVE A REPLY

Please enter your comment!
Please enter your name here