ਕਵਿਤਾ ਦੀ ਜ਼ਮਾਨਤ ਹੋ ਗਈ

0
186

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਦਿੱਲੀ ਆਬਕਾਰੀ ਨੀਤੀ ਮਾਮਲੇ ’ਚ ਬੀ ਆਰ ਐੱਸ ਨੇਤਾ ਕੇ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਅਤੇ ਸੀ ਬੀ ਆਈ ਨੂੰ ਪੁੱਛਿਆ ਕਿ ਉਨ੍ਹਾਂ ਕੋਲ ਇਹ ਸਾਬਤ ਕਰਨ ਲਈ ਕੀ ‘ਸਮੱਗਰੀ’ ਹੈ ਕਿ ਕਵਿਤਾ ਘਪਲੇ ’ਚ ਸ਼ਾਮਲ ਸੀ। ਜਸਟਿਸ ਬੀ ਆਰ ਗਵਈ ਅਤੇ ਜਸਟਿਸ ਕੇ ਵੀ ਵਿਸ਼ਵਨਾਥਨ ਦੀ ਬੈਂਚ ਕਥਿਤ ਘਪਲੇ ਨਾਲ ਸੰਬੰਧਤ ਭਿ੍ਰਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ’ਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਭਾਰਤ ਰਾਸ਼ਟਰ ਸਮਿਤੀ (ਬੀ ਆਰ ਐੱਸ) ਨੇਤਾ ਦੀਆਂ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਸੀ। ਸੀ ਬੀ ਆਈ ਅਤੇ ਈ ਡੀ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੇ ਹਨ। ਕਵਿਤਾ ਵੱਲੋਂ ਪੇਸ਼ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਜ਼ਮਾਨਤ ਦੀ ਬੇਨਤੀ ਕਰਦਿਆਂ ਕਿਹਾ ਕਿ ਉਸ ਦੇ ਮੁਵੱਕਿਲ ਖਿਲਾਫ ਦੋਵੇਂ ਏਜੰਸੀਆਂ ਵੱਲੋਂ ਜਾਂਚ ਪੂਰੀ ਕਰ ਲਈ ਗਈ ਹੈ।

LEAVE A REPLY

Please enter your comment!
Please enter your name here