ਰਾਜਪੁਰਾ-ਪਟਿਆਲਾ ਕੌਮੀ ਸਨਅਤੀ ਗਲਿਆਰਾ ਵਿਕਾਸ ਪ੍ਰੋਗਰਾਮ ’ਚ ਸ਼ਾਮਲ

0
144

ਨਵੀਂ ਦਿੱਲੀ : ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਘਰੇਲੂ ਨਿਰਮਾਣ ਨੂੰ ਉਤਸ਼ਾਹਤ ਕਰਨ ਲਈ 28,602 ਕਰੋੜ ਰੁਪਏ ਦੇ ਅੰਦਾਜ਼ਨ ਨਿਵੇਸ ਨਾਲ 10 ਰਾਜਾਂ ’ਚ 12 ਨਵੇਂ ਸਨਅਤੀ ਸ਼ਹਿਰਾਂ ਦੀ ਸਥਾਪਨਾ ਨੂੰ ਮਨਜ਼ੂਰੀ ਦਿੱਤੀ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ 28,602 ਕਰੋੜ ਰੁਪਏ ਦੇ ਅਨੁਮਾਨਤ ਨਿਵੇਸ਼ ਨਾਲ ਕੌਮੀ ਸਨਅਤੀ ਗਲਿਆਰਾ ਵਿਕਾਸ ਪ੍ਰੋਗਰਾਮ (ਐੱਨ ਆਈ ਸੀ ਡੀ ਪੀ) ਤਹਿਤ 12 ਨਵੇਂ ਪ੍ਰਾਜੈਕਟ ਦੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਸ਼ਹਿਰ ਉੱਤਰਾਖੰਡ ਦੇ ਖੁਰਪੀਆ, ਪੰਜਾਬ ਦੇ ਰਾਜਪੁਰਾ-ਪਟਿਆਲਾ, ਮਹਾਰਾਸ਼ਟਰ ਦੇ ਦਿਘੀ, ਕੇਰਲਾ ਦੇ ਪਲੱਕੜ, ਯੂ ਪੀ ਦੇ ਆਗਰਾ ਤੇ ਪ੍ਰਯਾਗਰਾਜ, ਬਿਹਾਰ ਦੇ ਗਯਾ, ਤਿਲੰਗਾਨਾ ਦੇ ਜ਼ਹੀਰਾਬਾਦ, ਆਂਧਰਾ ਦੇ ਓਰਵਕਲ ਤੇ ਕੋਪਰਥੀ ਅਤੇ ਰਾਜਸਥਾਨ ਦੇ ਜੋਧਪੁਰ-ਪਾਲੀ ’ਚ ਸਥਿਤ ਹੋੋਣਗੇ।

LEAVE A REPLY

Please enter your comment!
Please enter your name here