‘ਆਪ’ ਵੱਲੋਂ ਭਾਜਪਾ ਦਫ਼ਤਰ ਦਾ ਘਿਰਾਓ

0
192

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਬੁੱਧਵਾਰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂ ਕੰਗਣਾ ਰਣੌਤ ਦੇ ਕਿਸਾਨ ਵਿਰੋਧੀ ਰੁਖ਼ ਲਈ ਉਸ ਦੀ ਸਖ਼ਤ ਨਿੰਦਾ ਕੀਤੀ। ‘ਆਪ’ ਆਗੂਆਂ ਨੇ ਕਿਹਾ ਕਿ ਕੰਗਣਾ ਦਾ ਬਿਆਨ ਕੋਈ ਨਵਾਂ ਨਹੀਂ, ਸਗੋਂ ਇਹ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਹੈ।
ਇਸ ਧਰਨੇ ਦੀ ਅਗਵਾਈ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ (ਆਪ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ) ਅਤੇ ਸ਼ਮਿੰਦਰ ਸਿੰਘ ਖਿੰਡਾ (ਕਿਸਾਨ ਵਿੰਗ ਇੰਚਾਰਜ ਤੇ ਚੇਅਰਮੈਨ ਐਗਰੋ ਇੰਡਸਟਰੀ ਕਾਰਪੋਰੇਸ਼ਨ) ਨੇ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ‘ਆਪ’ ਆਗੂਆਂ ਅਤੇ ਵਲੰਟੀਅਰਾਂ ਨੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ ਅਤੇ ਸੰਸਦ ਮੈਂਬਰ ਕੰਗਣਾ ਰਣੌਤ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
‘ਆਪ’ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਜਪਾ ਸਿਰਫ਼ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੰਗਣਾ ਦੇ ਬਿਆਨ ਤੋਂ ਦੂਰੀ ਬਣਾ ਰਹੀ ਹੈ।
ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਭਾਜਪਾ ਨੂੰ ਕੰਗਣਾ ਨੂੰ ਫਟਕਾਰ ਲਗਾਉਣ ਦਾ ਡਰਾਮਾ ਕਰਨ ਦੀ ਬਜਾਏ ਉਸ ਨੂੰ ਪਾਰਟੀ ਤੋਂ ਬਰਖ਼ਾਸਤ ਕਰਨਾ ਚਾਹੀਦਾ ਹੈ ਅਤੇ ਉਸ ਵਿਰੁੱਧ ਐਫ ਆਈ ਆਰ ਦਰਜ ਕਰਨੀ ਚਾਹੀਦੀ ਹੈ।

LEAVE A REPLY

Please enter your comment!
Please enter your name here