ਮਾਨਸਾ (ਰੀਤਵਾਲ) ਮਹਰੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨਾਲ ਚੱਲ ਰਹੇ ਗੰਨਮੈਨ ਦੇਰ ਰਾਤ ਆਪਸ ਵਿੱਚ ਭਿੜ ਗਏ।ਇਸ ਦੌਰਾਨ ਇੱਕ ਗੰਨਮੈਨ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਣਕਾਰੀ ਅਨੁਸਾਰ ਦੇਰ ਰਾਤ ਆਪਣੇ ਕਮਰੇ ਵਿੱਚ ਪਏ ਕਮਾਂਡੋ ਗੰਨਮੈਨਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਕਰਾਰਬਾਜ਼ੀ ਵਧਣ ਬਾਅਦ ਲੜਾਈ ਹੋ ਗਈ।ਇਸ ਦੌਰਾਨ ਗੁਰਦੀਪ ਸਿੰਘ ਜ਼ਖਮੀ ਹੋ ਗਿਆ। ਪੁਲਸ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ।




