‘ਐਮਰਜੈਂਸੀ’ ਸ਼੍ਰੋਮਣੀ ਕਮੇਟੀ ਦੀ ਮਨਜ਼ੂਰੀ ਦੇ ਬਾਅਦ ਹੀ ਰਿਲੀਜ਼ ਹੋਵੇ : ਚੰਨੀ

0
163

ਨਵੀਂ ਦਿੱਲੀ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਕਿਹਾ ਕਿ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਨਜ਼ੂਰੀ ਤੋਂ ਬਿਨਾਂ ਰਿਲੀਜ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਭਾਈਚਾਰੇ ਦੀ ਨੁਮਾਇੰਦਾ ਸੰਸਥਾ ਹੈ ਅਤੇ ਫਿਲਮ ਵਿਚ ਸਿੱਖ ਇਤਿਹਾਸ ਦੀ ਕੀਤੀ ਗਈ ਪੇਸ਼ਕਾਰੀ ਨੂੰ ਲਾਜ਼ਮੀ ਤੌਰ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਘੋਖ ਕੇ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਹੀ ਫਿਲਮ ਨੂੰ ਰਿਲੀਜ਼ ਕੀਤਾ ਜਾਣਾ ਚਾਹੀਦਾ ਹੈ। ਚੰਨੀ ਨੇ ਕਿਹਾਕੰਗਣਾ ਰਣੌਤ ਦੀ ਫਿਲਮ ਵਿਚ ਸਿੱਖ ਇਤਿਹਾਸ ਨੂੰ ਸਹੀ ਤਰੀਕੇ ਨਾਲ ਹੀ ਦਿਖਾਇਆ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਐੱਸ ਜੀ ਪੀ ਸੀ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ।

LEAVE A REPLY

Please enter your comment!
Please enter your name here