ਚਰਖੀ ਦਾਦਰੀ : ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ਵਿਚ ਕਥਿਤ ਤੌਰ ’ਤੇ ਗਊ ਦਾ ਮਾਸ ਖਾਣ ਦੇ ਸ਼ੱਕ ਹੇਠ ਪਰਵਾਸੀ ਮਜ਼ਦੂਰ ਨੂੰ ਕੁੱਟ-ਕੁੱਟ ਕੇ ਮਾਰ ਦਿੱਤੇ ਜਾਣ ਦੀ ਘਟਨਾ ਤੋਂ ਬਾਅਦ ਜ਼ਿਲ੍ਹੇ ਵਿਚ ਸੁਰੱਖਿਆ ਬੰਦੋਬਸਤ ਸਖਤ ਕਰ ਦਿੱਤੇ ਗਏ ਹਨ, ਤਾਂ ਕਿ ਕਿਸੇ ਹੋਰ ਮਾੜੀ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ। ਸੂਬਾਈ ਪੁਲਸ ਦੇ ਨਾਲ ਹੀ ਨੀਮ ਫੌਜੀ ਦਸਤੇ ਸ਼ਸਤਰ ਸੀਮਾ ਬਲ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਅਤੇ ਸੋਸ਼ਲ ਮੀਡੀਆ ਪੋਸਟਾਂ ਉਤੇ ਕਰੀਬੀ ਨਜ਼ਰ ਰੱਖੀ ਜਾ ਰਹੀ ਹੈ। ਮਾਰਿਆ ਗਿਆ ਮਜ਼ਦੂਰ ਪੱਛਮੀ ਬੰਗਾਲ ਦੇ ਉੱਤਰੀ 24 ਪਰਗਣਾ ਜ਼ਿਲ੍ਹੇ ਦਾ ਵਸਨੀਕ ਸੀ ਅਤੇ ਇਥੇ ਕੂੜਾ ਚੁਗਣ ਦਾ ਕੰਮ ਕਰਦਾ ਸੀ। ਕਤਲ ਦੇ ਦੋਸ਼ ਹੇਠ 7 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।