ਨਵੀਂ ਦਿੱਲੀ : ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ। ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦੱਸਿਆ ਕਿ ਹਵਾਈ ਫੌਜ ਦੇ ਹੈੱਡ ਕੁਆਰਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਨੈਸ਼ਨਲ ਵਾਰ ਮੈਮੋਰੀਅਲ ਵਿਖੇ ਦੇਸ਼ ਦੇ ਸ਼ਹੀਦ ਫੌਜੀ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਕਮਰਸ਼ੀਅਲ ਸਿਲੰਡਰ 39 ਰੁਪਏ ਮਹਿੰਗਾ
ਨਵੀਂ ਦਿੱਲੀ : ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਤੋਂ ਕਮਰਸ਼ੀਅਲ ਐੱਲ ਪੀ ਜੀ ਸਿਲੰਡਰ ਦੀ ਕੀਮਤ 39 ਰੁਪਏ ਵਧਾ ਦਿੱਤੀ। ਦਿੱਲੀ ਵਿਚ 19 ਕਿਲੋ ਦੇ ਸਿਲੰਡਰ ਦੀ ਕੀਮਤ ਵਧ ਕੇ 1691.50 ਰੁਪਏ ਹੋ ਗਈ ਹੈ। ਇਸ ਤੋਂ ਪਹਿਲਾਂ 1 ਜੁਲਾਈ ਨੂੰ ਕਾਰੋਬਾਰੀਆਂ ਅਤੇ ਵਪਾਰੀਆਂ ਨੂੰ ਰਾਹਤ ਦੇਣ ਦੇ ਮਨਸ਼ੇ ਨਾਲ ਤੇਲ ਕੰਪਨੀਆਂ ਨੇ ਕੀਮਤ 30 ਰੁਪਏ ਘਟਾਈ ਸੀ।
ਹੰਗਾਮੀ ਉਤਾਰਾ
ਨਾਗਪੁਰ : ਜਬਲਪੁਰ ਤੋਂ ਹੈਦਰਾਬਾਦ ਜਾ ਰਹੇ ਇੰਡੀਗੋ ਏਅਰਵੇਜ਼ ਦੇ ਜਹਾਜ਼ ਨੂੰ ਐਤਵਾਰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਨਾਗਪੁਰ ਵਿਖੇ ਉਤਾਰਨਾ ਪਿਆ। ਲੋੜੀਂਦੀ ਜਾਂਚ ਕੀਤੀ ਗਈ, ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।