ਨਵੀਂ ਦਿੱਲੀ : ਜਗਦੀਪ ਧਨਖੜ ਉਪ ਰਾਸ਼ਟਰਪਤੀ ਦੀ ਚੋਣ ਜਿੱਤ ਗਏ ਹਨ | ਉਨ੍ਹਾ ਵਿਰੋਧੀ ਪਾਰਟੀਆਂ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ | ਧਨਖੜ ਨੂੰ 528, ਜਦੋਂ ਕਿ ਅਲਵਾ ਨੂੰ 182 ਵੋਟ ਮਿਲੇ | ਇਨ੍ਹਾਂ ਚੋਣਾਂ ‘ਚ ਲੱਗਭੱਗ 93 ਫੀਸਦੀ ਸੰਸਦ ਮੈਂਬਰਾਂ ਨੇ ਆਪਣੀ ਵੋਟ ਪਾਈ | 725 ਸੰਸਦ ਮੈਂਬਰਾਂ ਨੇ ਵੋਟ ਪਾਈ | ਕੌਮੀ ਜਮਹੂਰੀ ਗੱਠਜੋੜ ਦੇ ਉਮੀਦਵਾਰ ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਤੇ ਵਿਰੋਧੀ ਧਿਰ ਦੀ ਸਾਂਝੀ ਉਮੀਦਵਾਰ ਮਾਰਗਰੇਟ ਅਲਵਾ ਵਿਚਾਲੇ ਮੁਕਾਬਲਾ ਸੀ |