ਮੁਹਾਲੀ (ਗੁਰਜੀਤ ਬਿੱਲਾ) -ਮੁਹਾਲੀ ਪੁਲਸ ਵੱਲੋਂ ਯੂ ਪੀ ਦੇ ਰਹਿਣ ਵਾਲੇ 3 ਜਣਿਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਪਾਸੋਂ 4 ਕਿੱਲੋ 500 ਗ੍ਰਾਮ ਅਫੀਮ ਤੇ ਡੇਢ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ¢ਡੀ ਐੱਸ ਪੀ (ਇਨਵੈਸਟੀਗੇਸ਼ਨ) ਤਲਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਸਤੰਬਰ ਨੂੰ ਸੀ ਆਈ ਏ ਸਟਾਫ ਦੀ ਪੁਲਸ ਪਾਰਟੀ ਪਿੰਡ ਕੰਬਾਲ਼ਾ ਨੇੜੇ ਗਸ਼ਤ ‘ਤੇ ਸੀ ਤਾਂ ਐੱਸ ਆਈ ਰੀਨਾ ਨੂੰ ਸੂਚਨਾ ਮਿਲ਼ੀ ਕਿ ਰਵੀ ਕੁਮਾਰ ਵਾਸੀ ਪਿੰਡ ਝਾਂਕਰਾ, ਥਾਣਾ ਲਿਬਾਰੀ, ਜ਼ਿਲ੍ਹਾ ਮੁਰਾਦਾਬਾਦ (ਯੂ ਪੀ), ਵਿਸ਼ਨੂੰ ਅਤੇ ਵਰਜੇਸ਼ ਪਿੰਡ ਥੋਰੇਲਾ ਮਸ਼ਤਕਿਲ ਥਾਣਾ ਸਿਰੋਲੀ, ਜ਼ਿਲ੍ਹਾ ਬਰੇਲੀ, ਯੂ ਪੀ ਅਤੇ ਝਾਰਖੰਡ ਤੋਂ ਭਾਰੀ ਮਾਤਰਾ ਵਿੱਚ ਅਫੀਮ ਲਿਆ ਕੇ ਜ਼ਿਲ੍ਹਾ ਮੁਹਾਲੀ ਅਤੇ ਪੰਜਾਬ ਵਿੱਚ ਅੱਡ-ਅੱਡ ਥਾਵਾਂ ‘ਤੇ ਇਸ ਦੀ ਸਪਲਾਈ ਕਰਦੇ ਹਨ | ਇਹ ਤਿੰਨੋਂ ਕੰਬਾਲ਼ਾ ਵਿੱਚ ਨੇੜੇ ਸਰਕਾਰੀ ਸਕੂਲ ਪ੍ਰਵੀਨ ਰਾਣਾ ਦੇ ਪੀ ਜੀ ਵਿੱਚ ਕਿਰਾਏ ਦਾ ਕਮਰਾ ਲੈ ਕੇ ਰਹਿ ਰਹੇ ਹਨ¢ ਕਮਰੇ ‘ਤੇ ਰੇਡ ਕਰਕੇ ਇਹਨਾਂ ਨੂੰ ਕਾਬੂ ਕੀਤਾ ਗਿਆ |