21.5 C
Jalandhar
Sunday, December 22, 2024
spot_img

ਨਵੀਂ ਖੇਤੀ ਨੀਤੀ ਬਣਵਾਉਣ ਲਈ ਚੰਡੀਗੜ੍ਹ ‘ਚ ਮਾਰਚ

ਪਟਿਆਲਾ (ਰਾਜਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਦੀ ਅਗਵਾਈ ਹੇਠ ਸੋਮਵਾਰ ਅÏਰਤਾਂ, ਮਜ਼ਦੂਰਾਂ ਤੇ ਕਿਸਾਨਾਂ ਦਾ ਵਿਸ਼ਾਲ ਮਾਰਚ ਮਜ਼ਦੂਰ-ਕਿਸਾਨ ਪੱਖੀ ਖੇਤੀ ਨੀਤੀ ਬਣਵਾਉਣ ਤੇ ਹੋਰ ਮੰਗਾਂ ਨੂੰ ਲੈ ਕੇ 34 ਸੈਕਟਰ ਤੋਂ ਲੈ ਕੇ ਮਟਕਾ ਚੌਕ ਤੱਕ ਚੰਡੀਗੜ੍ਹ ਦੀਆਂ ਸੜਕਾਂ ‘ਤੇ ਹੜ੍ਹ ਬਣ ਕੇ ਵਗ ਤੁਰਿਆ | ਅÏਰਤਾਂ ਵੱਲੋਂ ਖੇਤੀ ਸੰਕਟ ਦੀ ਭੇਟ ਚੜ੍ਹ ਕੇ ਖੁਦਕੁਸ਼ੀਆਂ ਕਰ ਚੁੱਕੇ ਤੇ ਨਸ਼ਿਆਂ ਕਾਰਨ ਜਾਨਾਂ ਗੁਆ ਚੁੱਕੇ ਆਪਣੇ ਪਰਵਾਰਿਕ ਜੀਆਂ ਦੀਆਂ ਤਸਵੀਰਾਂ ਹੱਥਾਂ ‘ਚ ਫੜੀਆਂ ਹੋਈਆਂ ਸਨ¢
ਇਸ ਮਾਰਚ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਤੇ ਜਥੇਬੰਦੀਆਂ ਦਰਮਿਆਨ ਐਤਵਾਰ ਤੋਂ ਰੇੜਕਾ ਬਣਿਆ ਹੋਇਆ ਸੀ¢ ਪ੍ਰਸ਼ਾਸਨ ਮਾਰਚ ਕਰਨ ਨੂੰ ਕਿਸੇ ਕੀਮਤ ‘ਤੇ ਪ੍ਰਵਾਨਗੀ ਦੇਣ ਲਈ ਤਿਆਰ ਨਹੀਂ ਸੀ, ਦੂਜੇ ਪਾਸੇ ਜਥੇਬੰਦੀਆਂ ਦੇ ਨੁਮਾਇੰਦੇ ਮਾਰਚ ਕਰਨ ਦੇ ਆਪਣੇ ਜਮਹੂਰੀ ਹੱਕ ਨੂੰ ਪੁਗਾਉਣ ਲਈ ਪੂਰੀ ਤਰ੍ਹਾਂ ਦਿ੍ੜ੍ਹ ਸਨ ਸਵੇਰੇ ਮੁੜ ਚੰਡੀਗੜ੍ਹ ਤੇ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਅਤੇ ਕਿਸਾਨ ਆਗੂਆਂ ਝੰਡਾ ਸਿੰਘ ਜੇਠੂਕੇ ਤੇ ਰੂਪ ਸਿੰਘ ਛੰਨਾ ‘ਤੇ ਅਧਾਰਤ ਵਫ਼ਦ ਨਾਲ਼ ਲੰਮੀ ਮੀਟਿੰਗ ਕੀਤੀ ਗਈ¢ ਆਖਰ ਦੋਵਾਂ ਧਿਰਾਂ ਦਰਮਿਆਨ ਇੱਕ ਹਜ਼ਾਰ ਲੋਕਾਂ ਵੱਲੋਂ ਮਟਕਾ ਚੌਕ ਤੱਕ ਮਾਰਚ ਕਰਨ ‘ਤੇ ਸਹਿਮਤੀ ਬਣ ਗਈ¢
ਮਟਕਾ ਚੌਕ ‘ਤੇ ਪਹੁੰਚ ਕੇ ਕਿਸਾਨਾਂ, ਮਜ਼ਦੂਰਾਂ ਦੀ ਕਾਫੀ ਜੱਦੋਜਹਿਦ ਤੋਂ ਬਾਅਦ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਹੁੰਚ ਕੇ ਦੋਹਾਂ ਜਥੇਬੰਦੀਆਂ ਦਾ ਖੇਤੀ ਨੀਤੀ ਸੰਬੰਧੀ ਮੰਗ ਪੱਤਰ ਸਰਕਾਰ ਅਤੇ ਵਿਰੋਧੀ ਧਿਰ ਲਈ ਹਾਸਲ ਕੀਤਾ ਗਿਆ ਇਕੱਠ ਨੂੰ ਉਗਰਾਹਾਂ, ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ ਤੇ ਹਰਮੇਸ਼ ਮਾਲੜੀ ਨੇ ਸੰਬੋਧਨ ਕੀਤਾ¢ ਬੁਲਾਰਿਆਂ ਦੋਸ਼ ਲਾਇਆ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਖੇਤੀ ਖੇਤਰ ‘ਚ ਲੱਗੇ ਲੱਖਾਂ ਕਿਸਾਨ ਤੇ ਖੇਤ ਮਜ਼ਦੂਰ ਜ਼ਮੀਨਾਂ ਦੀ ਤੋਟ, ਬੇਰੁਜ਼ਗਾਰੀ ਅਤੇ ਸਿਰ ਚੜ੍ਹੇ ਭਾਰੀ ਕਰਜ਼ਿਆਂ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ¢ ਧਰਤੀ ਹੇਠਲਾ ਪਾਣੀ ਬੇਹੱਦ ਡੂੰਘਾ ਹੋ ਚੁੱਕਿਆ ਹੈ, ਸਮੁੱਚੇ ਜਲ ਸੋਮੇ ਗੰਧਲੇ ਹੋ ਚੁੱਕੇ ਹਨ ਅਤੇ ਹਵਾ ਵੀ ਪ੍ਰਦੂਸ਼ਤ ਹੋ ਰਹੀ ਹੈ¢ ਉਹਨਾਂ ਦੋਸ਼ ਲਾਇਆ ਕਿ ਮਾਨ ਸਰਕਾਰ ਚੋਣਾਂ ਸਮੇਂ ਨਵੀਂ ਖੇਤੀ ਨੀਤੀ ਬਣਾਉਣ ਦੇ ਵਾਅਦੇ ਤੋਂ ਭੱਜ ਗਈ ਹੈ¢ ਖੇਤੀ ਸੰਕਟ ਦੇ ਹੱਲ ਲਈ ਖੇਤੀ ਖੇਤਰ ਤੋਂ ਕਾਰਪੋਰੇਟ ਘਰਾਣਿਆਂ, ਸਾਮਰਾਜੀਆਂ, ਜਗੀਰਦਾਰਾਂ ਤੇ ਸੂਦਖੋਰਾਂ ਦੀ ਜਕੜ ਤੋੜੀ ਜਾਵੇ¢ ਉਹਨਾਂ ਆਖਿਆ ਕਿ ਪੰਜਾਬ ਅੰਦਰ ਬਣਾਈ ਜਾਣ ਵਾਲੀ ਖੇਤੀ ਨੀਤੀ ਦਾ ਮੂਲ ਮੰਤਵ ਖੇਤੀ ਖੇਤਰ ਦਾ ਵਿਕਾਸ, ਖੇਤੀ ਖੇਤਰ ‘ਚ ਲੱਗੇ ਦਹਿ ਕਰੋੜਾਂ ਕਿਸਾਨਾਂ, ਮਜ਼ਦੂਰਾਂ ਦੀ ਜ਼ਿੰਦਗੀ ਦੀ ਖੁਸ਼ਹਾਲੀ ਤੇ ਵਿਕਾਸ ਅਤੇ ਸਮੁੱਚੇ ਸੂਬੇ ਦੀ ਆਰਥਿਕਤਾ ਦਾ ਵਿਕਾਸ ਹੋਣਾ ਚਾਹੀਦਾ ਹੈ¢ਖੇਤੀ ਖੇਤਰ ਦੀ ਬਿਹਤਰੀ ਤੇ ਵਿਕਾਸ ਲਈ ਬਣਨ ਵਾਲੀ ਕੋਈ ਵੀ ਨੀਤੀ ਖੇਤ ਮਜ਼ਦੂਰਾਂ ਤੇ ਕਿਸਾਨਾਂ ਦੇ ਸਰੋਕਾਰਾਂ ਨੂੰ ਸੰਬੋਧਤ ਹੋਏ ਬਿਨਾਂ ਸਾਰਥਿਕ ਨਹੀਂ ਹੋ ਸਕਦੀ ¢ ਪੰਜਾਬ ਦੀ ਖੇਤੀ ਨੀਤੀ ‘ਚ ਗਰੀਬ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਸਰੋਕਾਰਾਂ ਨੂੰ ਕੇਂਦਰੀ ਸਥਾਨ ਦਿੰਦਿਆਂ ਮੁਲਕ ਦੀ ਆਨਾਜ ‘ਚ ਸਵੈ-ਨਿਰਭਰਤਾ, ਪੈਦਾਵਾਰ ਦਾ ਵਿਕਾਸ, ਰੁਜ਼ਗਾਰ ਦਾ ਵਧਾਰਾ, ਮਿੱਟੀ ਤੇ ਪਾਣੀ ਸੋਮਿਆਂ ਦੀ ਸੰਭਾਲ, ਵਾਤਾਵਰਨ ਸੁਰੱਖਿਆ, ਰਸਾਇਣਾਂ ਮੁਕਤ ਫਸਲੀ ਪੈਦਾਵਾਰ ਤੱਕ ਦੇ ਸਰੋਕਾਰਾਂ ਨੂੰ ਸੰਬੰਧਤ ਹੋਣਾ ਚਾਹੀਦਾ ਹੈ | ਅਜਿਹਾ ਕਰਨ ਲਈ ਖੇਤੀ ਖੇਤਰ ‘ਚ ਜਗੀਰਦਾਰਾਂ, ਵੱਡੇ ਸਰਮਾਏਦਾਰਾਂ, ਸ਼ਾਹੂਕਾਰਾਂ ਤੇ ਸਾਮਰਾਜੀ ਕੰਪਨੀਆਂ ਦੀ ਪੁੱਗਤ ਖਤਮ ਕਰਨ ਦੀ ਜ਼ਰੂਰਤ ਹੈ ਤੇ ਖੇਤੀ ‘ਚ ਲੱਗੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਪੁੱਗਤ ਬਣਾਉਣ ਦੀ ਜ਼ਰੂਰਤ ਹੈ¢ਖੇਤ ਮਜ਼ਦੂਰਾਂ ਤੇ ਕਿਸਾਨਾਂ ਦੀ ਪੁੱਗਤ ਬਣਾਉਣ ਦਾ ਅਰਥ ਹੈ ਜ਼ਮੀਨਾਂ ਦੀ ਮਾਲਕੀ, ਸਰਕਾਰੀ ਬਜਟਾਂ ਤੇ ਗਰਾਂਟਾਂ ਰਾਹੀਂ ਖੇਤੀ ‘ਚ ਵੱਡਾ ਨਿਵੇਸ਼, ਸਸਤੇ ਬੈਂਕ ਕਰਜ਼ੇ , ਲਾਗਤ ਵਸਤਾਂ ਦੇ ਕੰਟਰੋਲ ਰੇਟ ਆਦਿ ਰਾਹੀਂ ਖੇਤੀ ਦੀ ਉਪਜ ਦੇ ਲਾਭ ਖੇਤੀ ਕਿਰਤੀਆਂ ਨੂੰ ਮਿਲਣ ਤੇ ਉਹ ਖੇਤੀ ਦੇ ਵਿਕਾਸ ਲਈ ਹੋਰ ਜੀਅ-ਜਾਨ ਨਾਲ ਕੰਮ ਕਰਨ¢
ਮਾਰਚ ਤੋਂ ਪਹਿਲਾਂ 34 ਸੈਕਟਰ ਚ ਲੱਗੇ ਵਿਸ਼ਾਲ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ ਕਾਲਾਝਾੜ, ਹਰਮੇਸ਼ ਮਾਲੜੀ, ਗੁਰਪਾਲ ਸਿੰਘ ਨੰਗਲ, ਮਨਦੀਪ ਕÏਰ ਬਾਰਨ, ਜਸਵਿੰਦਰ ਸਿੰਘ ਬਰਾਸ, ਰਾਮ ਸਿੰਘ ਭੈਣੀ ਬਾਘਾ, ਅਮਰਜੀਤ ਸਿੰਘ ਸੈਦੋਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ¢ਮਟਕਾ ਚੌਕ ‘ਤੇ ਪਹੁੰਚੇ ਇਕੱਠ ‘ਚ ਵਿਸ਼ੇਸ਼ ਤÏਰ ‘ਤੇ ਪਹੁੰਚੇ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੀ ਸੰਬੋਧਨ ਕੀਤਾ¢ ਉਹਨਾ ਆਖਿਆ ਕਿ ਖੇਤੀ ਸੰਕਟ ਦੇ ਹੱਲ ਲਈ ਮਜ਼ਦੂਰ-ਕਿਸਾਨ ਪੱਖੀ ਖੇਤੀ ਨੀਤੀ ਬਣਾਉਣਾ ਬੇਹੱਦ ਜ਼ਰੂਰੀ ਹੈ¢ ਉਹਨਾਂ ਆਪਣੇ ਵੱਲੋਂ ਇਸ ਖੇਤੀ ਨੀਤੀ ਮੋਰਚੇ ਨੂੰ ਸਮਰਥਨ ਦਾ ਐਲਾਨ ਕੀਤਾ ਗਿਆ |

Related Articles

LEAVE A REPLY

Please enter your comment!
Please enter your name here

Latest Articles