ਰਈਆ : ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ | ਉਨ੍ਹਾ ਨੂੰ ਗੁਰੂ ਦਾ ਨਾਮ ਦੇਣ ਦਾ ਵੀ ਹੱਕ ਹੋਵੇਗਾ | 45 ਸਾਲਾ ਗਿੱਲ ਕੈਂਬਰਿਜ ਤੋਂ ਕੈਮੀਕਲ ਇੰਜੀਨੀਅਰਿੰਗ ‘ਚ ਡਾਕਟਰੇਟ ਅਤੇ ਭਾਰਤੀ ਤਕਨਾਲੋਜੀ ਸੰਸਥਾ (ਆਈ ਆਈ ਟੀ) ਦਿੱਲੀ ਦੇ ਸਾਬਕਾ ਵਿਦਿਆਰਥੀ ਹਨ |