‘ਦਿ ਈਸਟ ਵਾਰ ਐਵਾਰਡਜ਼ (ਸੋਧ) ਬਿੱਲ, 2024’ ਸਰਬਸੰਮਤੀ ਨਾਲ ਪਾਸ

0
216

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪੇਸ਼ ਕੀਤੇ ਗਏ ‘ਦਿ ਈਸਟ ਵਾਰ ਐਵਾਰਡਜ਼ (ਸੋਧ) ਬਿੱਲ, 2024’ ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਵਿੱਚ ਸੋਧ ਕਰਨ ਦਾ ਫ਼ੈਸਲਾ ਲਿਆ ਹੈ, ਜਿਸ ਤਹਿਤ ਵਿੱਤੀ ਸਹਾਇਤਾ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਉਨ੍ਹਾਂ ਮਾਪਿਆਂ ਨੂੰ ਵਿੱਤੀ ਸਹਾਇਤਾ ਵਜੋਂ ਜੰਗੀ ਜਗੀਰ ਪ੍ਰਦਾਨ ਕਰਦੀ ਹੈ, ਜਿਨ੍ਹਾਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ 1962 ਅਤੇ 1971 ਦੌਰਾਨ ਭਾਰਤੀ ਫੌਜ ’ਚ ਸੇਵਾ ਨਿਭਾਅ ਚੁੱਕੇ ਹਨ।ਮੌਜੂਦਾ ਸਮੇਂ 83 ਲਾਭਪਾਤਰੀ ਇਸ ਨੀਤੀ ਤਹਿਤ ਲਾਭ ਲੈ ਰਹੇ ਹਨ।ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜਿਨ੍ਹਾਂ ਮਾਪਿਆਂ ਦੇ ਇਕਲੌਤੇ ਬੱਚੇ ਜਾਂ ਦੋ ਤੋਂ ਤਿੰਨ ਬੱਚੇ, ਜੋ ਦੂਜੇ ਵਿਸ਼ਵ ਯੁੱਧ, ਕੌਮੀ ਐਮਰਜੈਂਸੀ-1962 ਅਤੇ 1971 ਦੌਰਾਨ ਭਾਰਤੀ ਫੌਜ ’ਚ ਸੇਵਾ ਨਿਭਾਅ ਚੁੱਕੇ ਹਨ, ਉਨ੍ਹਾਂ ਨੂੰ ‘ਦਿ ਈਸਟ ਪੰਜਾਬ ਵਾਰ ਐਵਾਰਡਜ਼ ਐਕਟ-1948’ ਤਹਿਤ ਦਿੱਤੀ ਜਾਣ ਵਾਲੀ ਜੰਗੀ ਜਗੀਰ ਦੀ ਰਾਸ਼ੀ 10,000 ਰੁਪਏ ਸਾਲਾਨਾ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾਵੇਗੀ।ਇਸ ਬਿੱਲ ’ਤੇ ਵਿਚਾਰ ਕਰਨ ਤੋਂ ਬਾਅਦ ਇਸ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

LEAVE A REPLY

Please enter your comment!
Please enter your name here