14.2 C
Jalandhar
Thursday, November 21, 2024
spot_img

ਪਾਪਰਾ ਐਕਟ 1995 ’ਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਮਿਲੇਗਾ ਹੁਲਾਰਾ : ਚੀਮਾ

ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਪੰਜਾਬ ਵਿਧਾਨ ਸਭਾ ’ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ’ਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ ਦਿੰਦਿਆਂ ਇਸ ਦੀ ਸ਼ਲਾਘਾ ਕੀਤੀ।ਪੰਜਾਬ ਵਿਧਾਨ ਸਭਾ ਵਿੱਚ ਇਸ ਸੋਧ ਦੇ ਹੱਕ ਵਿੱਚ ਬੋਲਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੋਧ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਰਾਹਤ ਪਹੁੰਚਾਉਣ ਵੱਲ ਇੱਕ ਵੱਡਾ ਕਦਮ ਹੈ, ਜਿਨ੍ਹਾਂ ਨੂੰ 31 ਜੁਲਾਈ 2024 ਤੋਂ ਪਹਿਲਾਂ ਲਿਖਤੀ ਸਮਝੌਤੇ ਤਹਿਤ ਖਰੀਦੇ ਗਏ ਆਪਣੇ ਛੋਟੇ-ਛੋਟੇ ਪਲਾਟਾਂ ਲਈ ਹੁਣ ਐੱਨ ਓ ਸੀ ਦੀ ਪ੍ਰਕਿਰਿਆ ਦਾ ਬੋਝ ਨਹੀਂ ਸਹਿਣਾ ਪਵੇਗਾ।ਵਿੱਤ ਮੰਤਰੀ ਚੀਮਾ ਨੇ ਕਿਹਾ ਕਿ 1995 ਵਿੱਚ ਬਣੇ ਪਾਪਰਾ ਐਕਟ ਦਾ ਉਦੇਸ਼ ਅਣਅਧਿਕਾਰਤ ਕਲੋਨੀਆਂ ਨੂੰ ਰੋਕਣਾ ਸੀ, ਪਰ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਕਾਰਨ ਇਹ ਨਜਾਇਜ਼ ਕਲੋਨੀਆਂ ਵੱਡੇ ਪੱਧਰ ’ਤੇ ਫੈਲ ਗਈਆਂ, ਜਿਨ੍ਹਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਅਤੇ ਲੋੜੀਂਦੇ ਚੌੜੇ ਰਸਤਿਆਂ ਵਰਗੀਆਂ ਬੁਨਿਆਦੀ ਸਹੂਲਤਾਂ ਵੀ ਨਹੀਂ ਹਨ।ਵਿੱਤ ਮੰਤਰੀ ਨੇ ਕਿਹਾ ਕਿ ਇਸ ਸੋਧ ਦੇ ਨਾਲ 500 ਗਜ਼ ਤੱਕ ਦੇ ਪਲਾਟਾਂ ਨੂੰ ਹੁਣ ਐੱਨ ਓ ਸੀ ਦੀ ਲੋੜ ਨਹੀਂ ਹੋਵੇਗੀ। ਉਨ੍ਹਾ ਕਿਹਾ ਕਿ ਇਸ ਕਦਮ ਨਾਲ ਸਰਕਾਰੀ ਖਜ਼ਾਨੇ ਲਈ ਮਾਲੀਆ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਸਰਕਾਰ ਵੱਲੋਂ ਇਨ੍ਹਾਂ ਕਲੋਨੀਆਂ ਵਿੱਚ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕੀਤਾ ਜਾਵੇਗਾ।

Related Articles

LEAVE A REPLY

Please enter your comment!
Please enter your name here

Latest Articles