14.7 C
Jalandhar
Wednesday, December 11, 2024
spot_img

ਕੇਜਰੀਵਾਲ ਦੀ ਅਦਾਲਤ ਨੇ 11 ਸਤੰਬਰ ਤੱਕ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ : ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸੰਬੰਧਤ ਸੀ ਬੀ ਆਈ ਕੇਸ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੰਗਲਵਾਰ ਨੂੰ ਰਾਊਜ਼ ਐਵੇਨਿਊ ਅਦਾਲਤ ’ਚ ਪੇਸ਼ ਕੀਤਾ ਗਿਆ।ਇੱਥੋਂ ਸੀ ਬੀ ਆਈ ਦੀ ਮੰਗ ’ਤੇੇ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਨਿਆਂਇਕ ਹਿਰਾਸਤ 11 ਸਤੰਬਰ ਤੱਕ ਵਧਾ ਦਿੱਤੀ ਹੈ।ਇਸ ਦੌਰਾਨ ਕੇਜਰੀਵਾਲ ਦੇ ਵਕੀਲ ਨੇ ਉਨ੍ਹਾਂ ਦੀ ਜ਼ਮਾਨਤ ਵਧਾਉਣ ਦਾ ਵਿਰੋਧ ਕੀਤਾ। ਰਾਊਜ਼ ਐਵੇਨਿਊ ਕੋਰਟ ਨੇ ਇਸੇ ਮਾਮਲੇ ’ਚ ਸੀ ਬੀ ਆਈ ਵੱਲੋਂ ਦਾਇਰ ਚੌਥੀ ਚਾਰਜਸ਼ੀਟ ਦਾ ਵੀ ਨੋਟਿਸ ਲਿਆ ਹੈ।ਸੀ ਬੀ ਆਈ ਨੇ ਅਰਵਿੰਦ ਕੇਜਰੀਵਾਲ, ਦੁਰਗੇਸ਼ ਪਾਠਕ, ਵਿਨੋਦ ਚੌਹਾਨ, ਆਸ਼ੀਸ਼ ਮਾਥੁਰ ਅਤੇ ਸਰਥ ਰੈਡੀ ਦੇ ਖਿਲਾਫ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਅਦਾਲਤ ਨੇ ਪੰਜਾਂ ਦੋਸ਼ੀਆਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।ਇਸ ਮਾਮਲੇ ਦੀ ਸੁਣਵਾਈ ਸਪੈਸ਼ਲ ਜੱਜ ਕਾਵੇਰੀ ਬਵੇਜਾ ਦੀ ਅਦਾਲਤ ’ਚ ਹੋਈ ਹੈ।ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਸੀ ਬੀ ਆਈ ਨੇ 26 ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ।

Related Articles

LEAVE A REPLY

Please enter your comment!
Please enter your name here

Latest Articles