ਗੁਰਦੁਆਰਾ ਸਾਹਿਬ ਨੇੜੇ ਗੋਲੀਬਾਰੀ : ਲੜਕੀ ਸਮੇਤ ਤਿੰਨ ਦੀ ਮੌਤ

0
135

ਫਿਰੋਜ਼ਪੁਰ (ਅਸ਼ੋਕ ਸ਼ਰਮਾ)-ਫ਼ਿਰੋਜ਼ਪੁਰ ਸ਼ਹਿਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਨੇੜੇ ਮੰਗਲਵਾਰ ਦੁਪਹਿਰ ਸ਼ਰੇਆਮ ਗੋਲੀਬਾਰੀ ਹੋ ਗਈ।ਬਾਈਕ ਸਵਾਰ ਹਮਲਾਵਰਾਂ ਨੇ ਕਾਰ ’ਚ ਸਵਾਰ ਲੜਕੀ ਅਤੇ ਦੋ ਨੌਜਵਾਨਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਗੈਂਗਵਾਰ ਦਾ ਨਤੀਜਾ ਹੈ।ਮਿ੍ਰਤਕ ਲੜਕੀ ਦੀ ਪਹਿਚਾਣ ਜਸਪ੍ਰੀਤ ਕੌਰ ਪੁੱਤਰੀ ਅਕਾਸ਼ਦੀਪ ਸਿੰਘ ਵਾਸੀ ਕੰਬੋਜ ਨਗਰ, ਫ਼ਿਰੋਜ਼ਪੁਰ ਸ਼ਹਿਰ ਵਜੋਂ ਹੋਈ ਹੈ, ਜਦਕਿ ਲੜਕੀ ਦਾ ਪਿਤਾ ਅਕਾਸ਼ਦੀਪ ਸਿੰਘ, ਭਰਾ ਦਿਲਪ੍ਰੀਤ ਸਿੰਘ ਅਤੇ ਅਨਮੋਲ ਸਿੰਘ ਗੋਲੀਆਂ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।ਜ਼ਖਮੀ ਅਨਮੋਲ ਸਿੰਘ ਕਾਰ ਚਲਾ ਰਿਹਾ ਸੀ।ਘਟਨਾ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।ਮਿ੍ਰਤਕ ਲੜਕੀ ਜਸਪ੍ਰੀਤ ਕੌਰ ਦਾ ਮਹੀਨੇ ਬਾਅਦ ਵਿਆਹ ਹੋਣਾ ਸੀ।ਪਰਵਾਰ ਉਕਤ ਵਿਆਹ ਦੀ ਖਰੀਦਦਾਰੀ ਲਈ ਬਾਹਰ ਗਿਆ ਹੋਇਆ ਸੀ।ਗੋਲੀ ਲੱਗਣ ਕਾਰਨ ਲੜਕੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਵੱਡੀ ਗਿਣਤੀ ’ਚ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਨਾਕਾਬੰਦੀ ਕਰ ਕੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।ਪੁਲਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਲਈ ਰਸਤੇ ਵਿੱਚ ਲੱਗੇ ਸੀ ਸੀ ਟੀ ਵੀ ਫੁਟੇਜ਼ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here