19.4 C
Jalandhar
Saturday, April 20, 2024
spot_img

ਅੰਦੋਲਨ ਦੌਰਾਨ ਸ਼ਹੀਦ 789 ਕਿਸਾਨ ਪਰਵਾਰਾਂ ਲਈ 39.55 ਕਰੋੜ ਰੁਪਏ ਜਾਰੀ

ਚੰਡੀਗੜ੍ਹ (ਗੁਰਜੀਤ ਬਿੱਲਾ)
ਕਿਸਾਨਾਂ ਨਾਲ ਕੀਤਾ ਇਕ ਹੋਰ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਸ਼ਹੀਦੀ ਹਾਸਲ ਕਰਨ ਵਾਲੇ 789 ਕਿਸਾਨਾਂ ਦੇ ਪਰਵਾਰਾਂ ਨੂੰ 39.55 ਕਰੋੜ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਨ ਦਾ ਕੰਮ ਮੁਕੰਮਲ ਕਰ ਲਿਆ ਹੈ | ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦ ਕਿਸਾਨਾਂ ਦੇ ਪਰਵਾਰਾਂ ਨੂੰ ਸੂਬਾ ਸਰਕਾਰ ਵੱਲੋਂ ਵਿੱਤੀ ਮਦਦ ਵਜੋਂ ਪੰਜ ਲੱਖ ਰੁਪਏ ਪ੍ਰਤੀ ਪਰਵਾਰ ਦਿੱਤੇ ਗਏ ਹਨ | ਉਨ੍ਹਾਂ ਦੱਸਿਆ ਕਿ ਮਾਨਸਾ ਦੇ 89 ਪਰਵਾਰਾਂ ਨੂੰ ਕੁੱਲ 4.60 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ, ਜਦੋਂ ਕਿ ਤਰਨ ਤਾਰਨ ਦੇ 21 ਪਰਵਾਰਾਂ ਨੂੰ 1.05 ਕਰੋੜ ਰੁਪਏ, ਸੰਗਰੂਰ ਦੇ 117 ਪਰਵਾਰਾਂ ਨੂੰ 5.85 ਕਰੋੜ ਰੁਪਏ, ਮੋਗਾ ਦੇ 69 ਪਰਵਾਰਾਂ ਨੂੰ 3.45 ਕਰੋੜ ਰੁਪਏ, ਫਾਜ਼ਿਲਕਾ ਦੇ 10 ਪਰਵਾਰਾਂ ਨੂੰ 50 ਲੱਖ ਰੁਪਏ, ਲੁਧਿਆਣਾ ਦੇ 48 ਪਰਵਾਰਾਂ ਨੂੰ 2.37 ਕਰੋੜ ਰੁਪਏ, ਬਰਨਾਲਾ ਦੇ 43 ਪਰਵਾਰਾਂ ਨੂੰ 2.15 ਕਰੋੜ ਰੁਪਏ, ਪਟਿਆਲਾ ਦੇ 111 ਪਰਵਾਰਾਂ ਨੂੰ 5.55 ਕਰੋੜ ਰੁਪਏ, ਅੰਮਿ੍ਤਸਰ ਦੇ 19 ਪਰਵਾਰਾਂ ਨੂੰ 95 ਲੱਖ ਰੁਪਏ, ਸ਼ਹੀਦ ਭਗਤ ਸਿੰਘ ਨਗਰ ਦੇ ਸੱਤ ਪਰਵਾਰਾਂ ਨੂੰ 35 ਲੱਖ ਰੁਪਏ, ਐੱਸ ਏ ਐੱਸ ਨਗਰ ਦੇ 10 ਪਰਵਾਰਾਂ ਨੂੰ 50 ਲੱਖ ਰੁਪਏ ਅਤੇ ਬਠਿੰਡਾ ਦੇ 83 ਪਰਵਾਰਾਂ ਨੂੰ ਕੁੱਲ 4.15 ਕਰੋੜ ਰੁਪਏ ਦੀ ਵਿੱਤੀ ਮਦਦ ਦਿੱਤੀ ਗਈ | ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸੂਬਾ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ 35 ਪਰਵਾਰਾਂ ਨੂੰ ਕੁੱਲ 1.73 ਕਰੋੜ ਰੁਪਏ, ਗੁਰਦਾਸਪੁਰ ਦੇ 20 ਪਰਵਾਰਾਂ ਨੂੰ ਇਕ ਕਰੋੜ ਰੁਪਏ, ਫਤਹਿਗੜ੍ਹ ਸਾਹਿਬ ਦੇ 24 ਪਰਵਾਰਾਂ ਨੂੰ 1.20 ਕਰੋੜ ਰੁਪਏ, ਜਲੰਧਰ ਦੇ 12 ਪਰਵਾਰਾਂ ਨੂੰ 60 ਲੱਖ ਰੁਪਏ, ਫਿਰੋਜ਼ਪੁਰ ਦੇ 15 ਪਰਿਵਾਰਾਂ ਨੂੰ 75 ਲੱਖ ਰੁਪਏ, ਹੁਸ਼ਿਆਰਪੁਰ ਦੇ 10 ਪਰਵਾਰਾਂ 50 ਲੱਖ ਰੁਪਏ, ਕਪੂਰਥਲਾ ਦੇ ਇਕ ਪਰਵਾਰ ਨੂੰ ਪੰਜ ਲੱਖ ਰੁਪਏ, ਮਾਲੇਰਕੋਟਲਾ ਦੇ ਚਾਰ ਪਰਵਾਰਾਂ ਨੂੰ 20 ਲੱਖ ਰੁਪਏ, ਫ਼ਰੀਦਕੋਟ ਦੇ 30 ਪਰਵਾਰਾਂ ਨੂੰ 1.50 ਕਰੋੜ ਰੁਪਏ ਅਤੇ ਰੂਪਨਗਰ ਦੇ 11 ਪਰਵਾਰਾਂ ਨੂੰ 55 ਲੱਖ ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਵਾਈ ਗਈ ਹੈ | ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਤੇ ਉਨ੍ਹਾਂ ਦੇ ਪਰਵਾਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ | ਉਨ੍ਹਾ ਸਪੱਸ਼ਟ ਕਿਹਾ ਕਿ ਸੂਬੇ ਦੇ ਅਨਾਜ ਉਤਪਾਦਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ |
ਮੁੱਖ ਮੰਤਰੀ ਨੇ ਪੰਜਾਬ ਦੇ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਦੁਹਰਾਈ | ਉਨ੍ਹਾ ਕਿਹਾ ਕਿ ਸੂਬਾ ਸਰਕਾਰ ਨੇ ਮੂੰਗੀ ਨੂੰ ਬਦਲਵੀਂ ਫ਼ਸਲ ਵਜੋਂ ਪੇਸ਼ ਕੀਤਾ ਹੈ, ਜਿਸ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ ) ਉਤੇ ਖ਼ਰੀਦ ਕੀਤੀ ਜਾ ਰਹੀ ਹੈ | ਉਹਨਾ ਕਿਹਾ ਕਿ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਵੀ ਵਿੱਤੀ ਸਹਾਇਤਾ ਦਿੱਤੀ ਹੈ |

Related Articles

LEAVE A REPLY

Please enter your comment!
Please enter your name here

Latest Articles