ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ (ਐੱਨ ਸੀ) ਦੇ ਪ੍ਰਧਾਨ ਉਮਰ ਅਬਦੁੱਲਾ ਨੇ ਬੁੱਧਵਾਰ ਗਾਂਦਰਬਲ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਦਾਖ਼ਲ ਕੀਤਾ। ਗਾਂਦਰਬਲ ਵਿਧਾਨ ਸਭਾ ਖੇਤਰ ਤੋਂ ਕਾਂਗਰਸ ਦੇ ਇੱਕ ਬਾਗੀ ਸਮੇਤ ਛੇ ਹੋਰ ਉਮੀਦਵਾਰ ਵੀ ਮੈਦਾਨ ’ਚ ਹਨ। ਮੀਡੀਆ ਰਿਪੋਰਟ ਅਨੁਸਾਰ ਉਮਰ ਅਬਦੁਲਾ ਮੱਧ ਕਸ਼ਮੀਰ ਦੀ ਬੜਗਾਮ ਸੀਟ ਤੋਂ ਵੀ ਚੋਣ ਲੜ ਸਕਦੇ ਹਨ।