ਮਾਸਕੋ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੀਰਵਾਰ ਕਿਹਾ ਕਿ ਉਹ ਯੂਕਰੇਨ ਨਾਲ ਰੂਸ ਦੀ ਜਾਰੀ ਜੰਗ ਦੇ ਮਾਮਲੇ ਉਤੇ ਲਗਾਤਾਰ ਭਾਰਤ, ਚੀਨ ਅਤੇ ਬਰਾਜ਼ੀਲ ਦੇ ਸੰਪਰਕ ਵਿਚ ਹਨ। ਉਨ੍ਹਾ ਕਿਹਾਅਸੀਂ ਆਪਣੇ ਦੋਸਤਾਂ ਤੇ ਭਾਈਵਾਲਾਂ ਦਾ ਸਤਿਕਾਰ ਕਰਦੇ ਹਾਂ, ਜੋ ਮੇਰੇ ਖਿਆਲ ਵਿਚ ਇਸ ਟਰਕਾਅ ਨਾਲ ਜੁੜੇ ਹੋਏ ਮੁੱਦਿਆਂ ਦੇ ਹੱਲ ਲਈ ਸੰਜੀਦਾ ਕੋਸ਼ਿਸ਼ਾਂ ਕਰ ਰਹੇ ਹਨ, ਖਾਸਕਰ ਚੀਨ, ਬਰਾਜ਼ੀਲ ਅਤੇ ਭਾਰਤ। ਮੈਂ ਇਸ ਮੁੱਦੇ ਉਤੇ ਆਪਣੇ ਇਨ੍ਹਾਂ ਦੋਸਤਾਂ ਨਾਲ ਲਗਾਤਾਰ ਰਾਬਤਾ ਰੱਖਦਾ ਹਾਂ। ਰੂਸ ਦੇ ਵਲਾਦੀਵੋਸਤੋਕ ਵਿਚ ਪੂਰਬੀ ਆਰਥਕ ਫੋਰਮ ਦੇ ਹੋਏ ਪਲੈਨਰੀ ਸੈਸ਼ਨ ਬਾਰੇ ਰਿਪੋਰਟਿੰਗ ਕਰਦਿਆਂ ਅਮਰੀਕੀ ਮੀਡੀਆ ਪੋਰਟਲ ‘ਪੋਲਿਟਿਕੋ’ ਨੇ ਵੀ ਪੁਤਿਨ ਦੇ ਹਵਾਲੇ ਨਾਲ ਕਿਹਾਜੇ ਯੂਕਰੇਨ ਦੀ ਗੱਲਬਾਤ ਕਰਨ ਦੀ ਖਾਹਿਸ਼ ਹੋਵੇ, ਤਾਂ ਮੈਂ ਅਜਿਹਾ ਕਰ ਸਕਦਾ ਹਾਂ।
ਮੋਦੀ ਦੀਆਂ ਤਿੰਨ ਰੈਲੀਆਂ
ਸ੍ਰੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ ਡਵੀਜ਼ਨ ’ਚ ਦੋ ਅਤੇ ਕਸ਼ਮੀਰ ’ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੋ ਰੋਜ਼ਾ ਦੌਰੇ ਦੌਰਾਨ 6 ਸਤੰਬਰ ਨੂੰ ਜੰਮੂ ’ਚ ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ ਕਰਨਗੇ।
ਬੁੱਤ ਡਿੱਗਣ ਦੇ ਮਾਮਲੇ ’ਚ ਪੁਲਸ ਰਿਮਾਂਡ
ਮੁੰਬਈ : ਮਹਾਰਾਸ਼ਟਰ ਦੇ ਸਿੰਧੂ ਦੁਰਗ ਜ਼ਿਲ੍ਹੇ ਦੇ ਰਾਜਕੋਟ ਕਿਲ੍ਹੇ ’ਚ ਸ਼ਿਵਾਜੀ ਮਹਾਰਾਜ ਦਾ 35 ਫੁੱਟ ਉੱਚਾ ਬੁੱਤ 26 ਅਗਸਤ ਨੂੰ ਡਿਗਣ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ ਮੂਰਤੀਕਾਰ-ਠੇਕੇਦਾਰ ਜੈਦੀਪ ਆਪਟੇ ਅਤੇ ਢਾਂਚਾ ਸਲਾਹਕਾਰ ਚੇਤਨ ਪਾਟਿਲ ਨੂੰ ਵੀਰਵਾਰ 10 ਸਤੰਬਰ ਤੱਕ ਪੁਲਸ ਹਿਰਾਸਤ ’ਚ ਭੇਜ ਦਿੱਤਾ। ਪਾਟਿਲ ਨੂੰ 30 ਅਗਸਤ ਨੂੰ ਕੋਲਹਾਪੁਰ ਤੋਂ ਗਿ੍ਰਫਤਾਰ ਕੀਤਾ ਗਿਆ ਸੀ, ਜਦੋਂ ਕਿ ਆਪਟੇ ਨੂੰ ਬੁੱਧਵਾਰ ਰਾਤ ਨੂੰ ਕਲਿਆਣ ਤੋਂ ਗਿ੍ਰਫਤਾਰ ਕੀਤਾ ਗਿਆ ਸੀ।